ਖੇਤੀਬਾੜੀ ਵਿਭਾਗ ਨੇ ਨਸ਼ਿਆਂ ਖ਼ਿਲਾਫ਼ ਕੱਢੀ ਚੇਤਨਾ ਰੈਲੀ

Last Updated: Jul 10 2018 18:22

 ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਪਠਾਨਕੋਟ ਵੱਲੋਂ ਪਿੰਡ ਐਮਾਂਚਾਂਗਾਂ ਵਿੱਚ ਸਰਪੰਚ ਲਲਿਤ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਨਸ਼ਿਆਂ ਖ਼ਿਲਾਫ਼ ਚੇਤਨਾ ਮਾਰਚ ਕੱਢਿਆ ਗਿਆ ਅਤੇ ਕਿਸਾਨਾਂ ਨੂੰ ਭਵਿੱਖ ਵਿੱਚ ਨਸ਼ੇ ਨਾਂ ਕਰਨ ਦੀ ਸਹੁੰ ਚੁਕਾਈ ਗਈ। ਇਸ ਮੌਕੇ ਵਿਭਾਗੀ ਅਧਿਕਾਰੀਆਂ ਸਣੇ ਵੱਡੀ ਗਿਣਤੀ ਵਿੱਚ  ਕਿਸਾਨ ਅਤੇ ਕਿਸਾਨ ਬੀਬੀਆਂ ਮੌਜੂਦ ਸਨ। 

ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿ ਭਵਿੱਖ ਦੀ ਨੌਜਵਾਨੀ ਨੂੰ ਬਚਾਉਣ ਲਈ ਜ਼ਰੂਰੀ ਹੈ ਕਿ ਬੱਚਿਆਂ ਨੂੰ ਨਸ਼ਿਆਂ ਵੱਲ ਜਾਣ ਤੋਂ ਰੋਕਿਆ ਜਾਵੇ ਉਨ੍ਹਾਂ ਕਿਹਾ ਕਿ ਜੇਕਰ ਘਰ ਘਰ ਵਿੱਚੋਂ ਨਸ਼ਾ ਖ਼ਤਮ ਕਰਨਾ ਹੈ ਤਾਂ ਸਾਨੂੰ ਘਰ ਘਰ ਤੋਂ ਹੀ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਪ੍ਰਤੀ ਜਾਗਰੂਕਤਾ ਮੁਹਿੰਮ ਸ਼ੁਰੂ ਕਰਨੀ ਪਵੇਗੀ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਪਰਿਵਾਰ ਦਾ ਕੋਈ ਵੀ ਬੱਚਾ ਨਸ਼ੇ ਦਾ ਆਦੀ ਹੋ ਗਿਆ ਹੈ ਤਾਂ ਉਸ ਨੂੰ ਛੁਪਾਉਣ ਦੀ ਬਜਾਏ ਕਿਸੇ ਮਾਹਿਰ ਮਨੋਚਕਿਤਸਕ ਡਾਕਟਰ ਕੋਲ ਲਿਜਾ ਕੇ ਇਲਾਜ ਕਰਵਾਇਆ ਜਾਵੇ । ਡਾ. ਹਰਿੰਦਰ ਸਿੰਘ ਬੈਂਸ ਨੇ ਕਿਹਾ ਕਿ ਜੇਕਰ ਅਸੀਂ ਨਸ਼ਿਆਂ ਖ਼ਿਲਾਫ਼ ਹੁਣ ਵੀ ਨਾਂ ਜਾਗੇ ਤਾਂ ਬਹੁਤ ਦੇਰ ਹੋ ਜਾਵੇਗੀ ਜਿਸ ਦਾ ਬਾਅਦ ਵਿੱਚ ਬਹੁਤ ਪਛਤਾਵਾ ਹੋਵੇਗਾ।