ਡੈਮ ਮੁਲਾਜ਼ਮਾਂ ਨੇ ਡੋਪ ਟੈੱਸਟ ਅਤੇ ਪ੍ਰੋਫੈਸ਼ਨਲ ਟੈਕਸ ਤੇ ਜਤਾਇਆ ਰੋਸ਼

Last Updated: Jul 11 2018 18:21

ਰਣਜੀਤ ਸਾਗਰ ਡੈਮ ਵਿਖੇ ਕੰਮ ਕਰ ਰਹੇ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਵੱਲੋਂ ਡੋਪ ਟੈੱਸਟ ਅਤੇ ਪ੍ਰੋਫੈਸ਼ਨਲ ਲਗਾਏ ਜਾਨ ਤੇ ਵਿਰੋਧ ਜਤਾਉਂਦੇ ਹੋਏ ਪ੍ਰਦਰਸ਼ਨ ਕੀਤਾ ਅਤੇ ਇਹਨਾਂ ਫ਼ੈਸਲਿਆਂ ਨੂੰ ਵਾਪਸ ਲੈਣ ਦੀ ਮੰਗ ਕੀਤੀ। ਮਿਨਿਸਟੀਰੀਅਲ ਸਰਵਿਸ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਗੁਰਨਾਮ ਸਿੰਘ ਦੀ ਅਨੁਆਈ ਹੇਠ ਮੁਲਾਜ਼ਮਾਂ ਬੈਠਕ ਕੀਤੀ ਅਤੇ ਚੀਫ਼ ਇੰਜੀਨੀਅਰ ਦੇ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕਰਨ ਦੌਰਾਨ ਉਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ ਆਏ ਦਿਨ ਮੁਲਾਜ਼ਮ ਵਰਗ ਨੂੰ ਪ੍ਰੇਸ਼ਾਨ ਕਰ ਰਹੀ ਹੈ, ਪਰ ਮੁਲਾਜ਼ਮਾਂ ਦੇ ਬਣਦੇ ਹੱਕ ਦੇਣ ਤੋਂ ਪਿੱਛੇ ਹਟ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਮੁਲਾਜ਼ਮ ਵਰਗ ਡੋਪ ਟੈੱਸਟ ਅਤੇ ਪ੍ਰੋਫੈਸ਼ਨਲ ਟੈਕਸ ਦੀ ਮੁਖ਼ਾਲਫ਼ਤ ਕਰਦੇ ਹਨ, ਪਰ ਸੂਬਾ ਸਰਕਾਰ ਨਵੇਂ ਨਵੇਂ ਹੁਕਮ ਜਾਰੀ ਕਰ ਮੁਲਾਜ਼ਮ ਹਿਤ ਨੂੰ ਅਣਦੇਖਾ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੇ ਸੂਬੇ ਵਿੱਚ ਕਾਂਗਰਸ ਦੀ ਸਰਕਾਰ ਇਸ ਲਈ ਬਣਾਈ ਸੀ ਕਿ ਸਰਕਾਰ ਲੋਕਾਂ ਦੇ ਹਿਤਾਂ ਦੀ ਰਾਖੀ ਕਰੇਗੀ, ਪਰ ਸੂਬੇ 'ਚ ਇਸ ਤੋਂ ਉਲਟ ਹੋ ਰਿਹਾ ਹੈ ਆਏ ਦਿਨ ਸੂਬੇ ਵਿੱਚ ਨਸ਼ਿਆਂ ਕਾਰਨ ਨੌਜਵਾਨਾਂ ਦੀ ਮੌਤ ਹੋ ਰਹੀ ਹੈ ਪਰ ਨਸ਼ਿਆਂ ਦੇ ਮਸਲੇ ਤੇ ਸਰਕਾਰ ਵੱਲੋਂ ਸਿਰਫ਼ ਬਿਆਨ ਦਿੱਤੇ ਜਾ ਰਹੇ ਨੇ ਜ਼ਮੀਨੀ ਪੱਧਰ ਤੇ ਕੁਝ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਆਪਣੇ ਜਾਰੀ ਕੀਤੇ ਹੁਕਮ ਵਾਪਸ ਨਾ ਲਏ ਤਾਂ ਆਉਣ ਵਾਲੇ ਦੀਨਾਂ ਵਿੱਚ ਮੁਲਾਜ਼ਮ ਵਰਗ ਵੱਲੋਂ ਸੂਬੇ ਭਰ ਵਿੱਚ ਤਿੱਖਾ ਸੰਘਰਸ਼ ਕੀਤਾ ਜਾਵੇਗਾ।