ਰੇਤਾ ਨਾਲ ਭਰੀ ਟਰਾਲੀ ਤੇ ਮੋਟਰਸਾਈਕਲ ਵਿਚਕਾਰ ਭਿਆਨਕ ਟੱਕਰ, ਪਤੀ-ਪਤਨੀ ਦੀ ਮੌਤ.!!!

Gurpreet Singh Josan
Last Updated: Jul 12 2018 18:23

ਕਸਬਾ ਤਲਵੰਡੀ ਭਾਈ ਨਜ਼ਦੀਕ ਪੈਂਦੇ ਟੋਲ ਪਲਾਜ਼ਾ ਮੂਹਰੇ ਵਾਪਰੇ ਇੱਕ ਸੜਕ ਹਾਦਸੇ ਵਿੱਚ ਪਤੀ-ਪਤਨੀ ਦੀ ਮੌਤ ਅਤੇ ਤਿੰਨ ਬੱਚਿਆਂ ਦੇ ਗੰਭੀਰ ਜ਼ਖਮੀ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਜਾਣਕਾਰੀ ਮੁਤਾਬਿਕ ਅੱਜ ਸ਼ਾਮ ਸਮੇਂ ਤਲਵੰਡੀ ਭਾਈ ਨਜ਼ਦੀਕ ਪੈਂਦੇ ਟੋਲ ਪਲਾਜ਼ਾ ਦੇ ਕੋਲ ਇੱਕ ਰੇਤਾ ਨਾਲ ਭਰੀ ਟਰੈਕਟਰ-ਟਰਾਲੀ ਅਤੇ ਮੋਟਰਸਾਈਕਲ ਵਿਚਾਲੇ ਆਹਮੋ-ਸਾਹਮਣੇ ਟੱਕਰ ਹੋ ਗਈ। ਜਿਸ ਦੇ ਕਾਰਨ ਮੋਟਰਸਾਈਕਲ 'ਤੇ ਸਵਾਰ ਪਤੀ-ਪਤਨੀ ਦੀ ਮੌਤ ਤਾਂ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂਕਿ ਇਸੇ ਹਾਦਸੇ ਵਿੱਚ ਤਿੰਨ ਬੱਚੇ ਵੀ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਦੂਜੇ ਪਾਸੇ ਘਟਨਾ ਦੀ ਸੂਚਨਾ ਮਿਲਦਿਆਂ ਹੀ ਤਲਵੰਡੀ ਭਾਈ ਪੁਲਿਸ ਮੌਕੇ 'ਤੇ ਪਹੁੰਚ ਗਈ ਸੀ ਅਤੇ ਲਾਸ਼ਾਂ ਨੂੰ ਕਬਜੇ ਵਿੱਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਸੀ। ਖ਼ਬਰ ਲਿਖੇ ਜਾਣ ਤੱਕ ਮ੍ਰਿਤਕਾਂ ਦੀ ਪਛਾਣ ਨਹੀਂ ਹੋ ਸਕੀ ਸੀ।