Loading the player...

ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕੀਤੀ ਪਠਾਨਕੋਟ ਫੇਰੀ (ਨਿਊਜ਼ਨੰਬਰ ਖ਼ਾਸ ਖ਼ਬਰ)

Sukhjinder Kumar
Last Updated: Aug 09 2018 16:41

ਦੀਨੋਂ ਦਿਨ ਹੋ ਰਹੇ ਜੰਗਲਾਂ ਦੇ ਕਟਾਨ ਦੇ ਚਲਦੇ ਵਿਸ਼ਵ ਭਰ ਵਿੱਚ ਵਾਤਾਵਰਨ 'ਚ ਆ ਰਹੇ ਬਦਲਾਵ ਦੇ ਚਲਦੇ ਵਿਸ਼ਵ ਦੇ ਸਾਰੇ ਦੇਸ਼ ਇਸ ਨਾਲ ਨਜਿੱਠਣ ਲਈ ਵੱਖ-ਵੱਖ ਉਪਰਾਲੇ ਕਰ ਰਹੇ ਹਨ ਅਤੇ ਇਸੇ ਦੇ ਚਲਦੇ ਪੰਜਾਬ ਦੀ ਸੂਬਾ ਸਰਕਾਰ ਵੱਲੋਂ ਵੀ ਉਪਰਾਲੇ ਕੀਤੇ ਜਾ ਰਹੇ ਹਨ। ਜਿਸ ਦੇ ਚਲਦੇ ਸੂਬਾ ਸਰਕਾਰ ਵੱਲੋਂ ਘਰ ਘਰ ਹਰਿਆਲੀ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ ਹੈ। ਸੂਬਾ ਸਰਕਾਰ ਦੇ ਉਪਰਾਲਾ ਸਦਕਾ ਵਿਭਾਗ ਵੱਲੋਂ ਲੋਕਾਂ ਨਾਲ ਰਾਬਤਾ ਕਾਇਮ ਕਰ ਰੁੱਖ ਲਗਾਉਣ ਲਈ ਪ੍ਰੇਰਤ ਕੀਤਾ ਜਾ ਰਿਹਾ ਹੈ ਤਾਂ ਜੋ ਪੰਜਾਬ ਨੂੰ ਵਾਤਾਵਰਨ 'ਚ ਆ ਰਹੇ ਬਦਲਾਵ ਤੋਂ ਬਚਾਇਆ ਜਾ ਸਕੇ ਅਤੇ ਇਸੇ ਦੇ ਚਲਦੇ ਅੱਜ ਸੂਬੇ ਦੇ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਪਠਾਨਕੋਟ ਦੀ ਫੇਰੀ ਕੀਤੀ ਅਤੇ ਲੋਕਾਂ ਨੂੰ ਜ਼ਿਆਦਾ ਤੋਂ ਜ਼ਿਆਦਾ ਰੁੱਖ ਲਗਾਉਣ ਦੀ ਅਪੀਲ ਕੀਤੀ।

ਘਰ-ਘਰ ਹਰਿਆਲੀ ਪ੍ਰੋਗਰਾਮ ਤਹਿਤ ਪਠਾਨਕੋਟ ਵਿਖੇ ਪਹੁੰਚੇ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨਾਲ ਜਦ ਇਸ ਬਾਰੇ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਪੰਜਾਬ ਨੂੰ ਹਰਾ-ਭਰਿਆ ਕਰਨ ਲਈ ਇਹ ਮੁਹਿੰਮ ਚਲਾਈ ਗਈ ਹੈ। ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਸਮਝ ਆ ਚੁੱਕੀ ਹੈ ਕਿ ਬਦਲਦੇ ਹੋਏ ਵਾਤਾਵਰਨ ਨੂੰ ਰੋਕਣ ਦੇ ਲਈ ਰੁੱਖ ਲਗਾਉਣੇ ਬਹੁਤ ਜ਼ਰੂਰੀ ਹਨ ਇਸ ਲਈ ਹੁਣ ਤੱਕ ਕਰੀਬ ਸਾਡੇ ਚਾਰ ਲੱਖ ਰੁੱਖ ਲੋਕਾਂ ਵੱਲੋਂ ਜੰਗਲਾਤ ਵਿਭਾਗ ਤੋਂ ਲਏ ਗਏ ਹਨ। ਇਸ ਮੌਕੇ ਉਨ੍ਹਾਂ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਜ਼ਿਆਦਾ ਤੋਂ ਜ਼ਿਆਦਾ ਰੁੱਖ ਲਗਾਏ ਜਾਣ ਤਾਂ ਜੋ ਵਾਤਾਵਰਨ 'ਚ ਹੋ ਰਹੇ ਬਦਲਾਵ ਨੂੰ ਰੋਕਿਆ ਜਾ ਸਕੇ।