ਸਿਹਤ ਵਿਭਾਗ ਨੇ ਭਰੇ ਦੁੱਧ ਅਤੇ ਦੁੱਧ ਨਾਲ ਬਣੇ ਪਦਾਰਥਾਂ ਦੇ ਸੈਂਪਲ.!!!

Last Updated: Aug 10 2018 17:52

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਲੋਕਾਂ ਨੂੰ ਸ਼ੁੱਧ ਖਾਣ-ਪੀਣ ਵਾਲੀਆਂ ਵਸਤੂਆਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਸਿਹਤ ਵਿਭਾਗ ਦੀ ਟੀਮ ਵੱਲੋਂ ਦੁੱਧ ਦੀਆਂ ਡੇਅਰੀਆਂ ਅਤੇ ਦੁੱਧ ਵਿਕ੍ਰੇਤਾਵਾਂ ਦੀ ਚੈਕਿੰਗ ਕੀਤੀ ਗਈ ਅਤੇ 2 ਸੈਂਪਲ ਭਰੇ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਵਿਭਾਗ ਦੇ ਫੂਡ ਇੰਸਪੈਕਟਰ ਮਨਜਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਅਮਿਤ ਜੋਸ਼ੀ ਸਹਾਇਕ ਕਮਿਸ਼ਨਰ ਫੂਡ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਸਿਹਤ ਵਿਭਾਗ ਦੀ ਟੀਮ ਜਿਸ ਵਿੱਚ ਬਲਵੀਰ ਚੰਦ, ਗੁਰਮੀਤ ਸਿੰਘ ਅਤੇ ਗੁਰਵਿੰਦਰ ਸਿੰਘ ਵੱਲੋਂ ਸ਼ਹਿਰ ਵਿਖੇ ਦੁੱਧ ਡੇਅਰੀਆਂ ਅਤੇ ਦੁੱਧ ਵਿਕ੍ਰੇਤਾਵਾਂ ਦੀ ਚੈਕਿੰਗ ਕੀਤੀ ਗਈ ਅਤੇ ਦੁੱਧ ਦੇ 2 ਸੈਂਪਲ ਲਏ ਗਏ। ਉਨ੍ਹਾਂ ਦੱਸਿਆ ਕਿ ਲਏ ਗਏ ਸੈਂਪਲਾਂ ਦਾ ਨਿਰੀਖਣ ਕਰਨ ਲਈ ਖਰੜ ਲੈਬਾਰਟਰੀ ਵਿਖੇ ਭੇਜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਇਨ੍ਹਾਂ ਵਿੱਚ ਕੋਈ ਮਿਲਾਵਟ ਪਾਈ ਜਾਂਦੀ ਹੈ ਤਾਂ ਇਨ੍ਹਾਂ ਡੇਅਰੀਆਂ/ਦੁੱਧ ਵਿਕ੍ਰੇਤਾਵਾਂ/ਫ਼ਰਮਾਂ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।