Loading the player...

15 ਅਗਸਤ ਦੀ ਤਿਆਰੀ ਨੂੰ ਲੈਕੇ ਵਿਦਿਆਰਥੀਆਂ ਨੇ ਬਹਾਇਆ ਪਸੀਨਾ

Last Updated: Aug 10 2018 18:04

15 ਅਗਸਤ ਯਾਨੀ ਆਜ਼ਾਦੀ ਦਿਹਾੜੇ ਨੂੰ ਕੁਝ ਦਿਨ ਬਾਕੀ ਬਚੇ ਹਨ ਅਤੇ ਇਸ ਪ੍ਰੋਗਰਾਮ ਨੂੰ ਸਫਲਤਾ ਨਾਲ ਨੇਪਰੇ ਚਾੜ੍ਹਨ ਲਈ ਲੋਕਲ ਪ੍ਰਸ਼ਾਸਨ ਵੱਲੋਂ ਹਰ ਮੁਮਕਿਨ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਿਸ ਦੇ ਚਲਦੇ ਸ਼ਹਿਰ ਵਿੱਚ ਸੁਰੱਖਿਆ ਪ੍ਰਬੰਧ ਪੁਖ਼ਤਾ ਕੀਤੇ ਗਏ ਹਨ। ਮੁੱਖ ਮਹਿਮਾਨ ਕੈਬਿਨੇਟ ਮੰਤਰੀ ਅਰੁਣਾ ਚੌਧਰੀ ਦੀ ਆਮਦ ਨੂੰ ਵੇਖਦੇ ਹੋਏ 15 ਅਗਸਤ ਦੇ ਪ੍ਰੋਗਰਾਮ ਤੋਂ ਪਹਿਲਾਂ ਰਿਹਰਸਲਾਂ ਕਾਰਵਾਈਆਂ ਜਾ ਰਹੀਆਂ ਹਨ ਤਾਂ ਜੋ ਪ੍ਰੋਗਰਾਮ ਵਿੱਚ ਕਿਸੇ ਤਰ੍ਹਾਂ ਦੀ ਕਮੀ ਨਾ ਰਹੇ। ਪ੍ਰੋਗਰਾਮ ਦੇ ਚਲਦੇ ਲੋਕਲ ਪ੍ਰਸ਼ਾਸਨ ਵੱਲੋਂ ਸਥਾਨਕ ਸਕੂਲਾਂ ਦੇ ਸਹਿਯੋਗ ਨਾਲ ਕੁਝ ਰੰਗਾਰੰਗ ਪ੍ਰੋਗਰਾਮ ਕੀਤਾ ਜਾ ਰਿਹਾ ਹੈ। ਜਿਸ ਵਿੱਚ ਪੰਜਾਬ ਦਾ ਲੋਕ ਨਾਚ ਭੰਗੜਾ ਅਤੇ ਗਿੱਧੇ ਦੇ ਨਾਲ-ਨਾਲ ਸ਼ਬਦ ਕੀਰਤਨ ਅਤੇ ਹੋਰ ਪ੍ਰੋਗਰਾਮ ਉਲੀਕੇ ਗਏ ਹਨ।

ਇਸ ਬਾਰੇ ਜਦ ਪ੍ਰੋਗਰਾਮ ਦਾ ਜਾਇਜਾ ਲੈਣ ਆਏ ਅਧਿਕਾਰੀਆਂ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਆਜ਼ਾਦੀ ਦਿਹਾੜੇ ਨੂੰ ਵੇਖਦੇ ਹੋਏ ਸਾਡੇ ਵੱਲੋਂ ਤਿਆਰੀਆਂ ਮੁਕੰਮਲ ਕਾਰਵਾਈਆਂ ਜਾ ਰਹੀਆਂ ਨੇ ਅਤੇ 13 ਅਗਸਤ ਨੂੰ ਫੁੱਲ ਡ੍ਰੈਸ ਰਿਹਰਸਲ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਆਜ਼ਾਦੀ ਦਿਹਾੜੇ ਮੌਕੇ ਸੂਬੇ ਦੇ ਕੈਬਿਨੇਟ ਮੰਤਰੀ ਅਰੁਣਾ ਚੌਧਰੀ ਕੌਮੀ ਝੰਡਾ ਲਹਿਰਾਉਣਗੇ ਅਤੇ ਮਾਰਚ ਪਾਸਟ ਨੂੰ ਸਲਾਮੀ ਦੇਣਗੇ।