ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ 15 ਅਗਸਤ ਤੱਕ ਸਮੂਹ ਵਿਭਾਗ ਆਪਣੇ ਅਧੀਨ ਆਉਂਦੇ ਕੰਮ ਪੂਰੇ ਕਰਨ: ਡੀ.ਸੀ

Gurpreet Singh Josan
Last Updated: Aug 10 2018 18:47

ਡਿਪਟੀ ਕਮਿਸ਼ਨਰ ਬਲਵਿੰਦਰ ਸਿੰਘ ਧਾਲੀਵਾਲ ਨੇ ਸਮੂਹ ਵਿਭਾਗਾਂ ਦੀ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਚੱਲ ਰਹੇ ਕੰਮਾਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਡੀ.ਸੀ ਨੇ ਕਿਹਾ ਕਿ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ 15 ਅਗਸਤ ਤੱਕ ਸਮੂਹ ਵਿਭਾਗ ਆਪਣੇ ਕੰਮ ਪੂਰੇ ਕਰਨ। ਇਸ ਦੌਰਾਨ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਨਿਰੀਖਣ ਵੀ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਉਨ੍ਹਾਂ ਵੱਲੋਂ ਆਪੋ-ਆਪਣੇ ਵਿਭਾਗ ਨਾਲ ਸਬੰਧਿਤ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਸਰਕਾਰੀ ਸਕੀਮਾਂ ਤੋਂ ਕਿਸੇ ਵੀ ਯੋਗ ਲਾਭਪਾਤਰੀ ਨੂੰ ਵਾਂਝਾ ਨਾ ਰਹਿਣ ਦਿੱਤਾ ਜਾਵੇ।

ਉਨ੍ਹਾਂ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਗਈ ਮੀਟਿੰਗ ਦੌਰਾਨ ਦੱਸਿਆ ਕਿ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਮਿਲਣ ਵਾਲੇ ਲਾਭਾਂ ਨੂੰ ਮੁੱਖ ਰੱਖਦਿਆਂ ਆਪੋ-ਆਪਣੇ ਵਿਭਾਗਾਂ ਦੁਆਰਾ ਦਿੱਤੇ ਜਾਣ ਵਾਲੇ ਲਾਭਾਂ ਸਬੰਧੀ ਕੋਈ ਵੀ ਯੋਗ ਲਾਭਪਾਤਰੀ ਸਹੂਲਤਾਂ ਲੈਣ ਤੋਂ ਵਾਂਝਾ ਨਾ ਰਹਿ ਸਕੇ। ਇਸ ਦੌਰਾਨ ਉਨ੍ਹਾਂ ਸਬੰਧਿਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪੋ-ਆਪਣੇ ਵਿਭਾਗ ਨਾਲ ਸਬੰਧਿਤ ਜੋ ਸਰਕਾਰੀ ਯੋਜਨਾਵਾਂ ਤਹਿਤ ਸਹੂਲਤਾਂ ਮੁਹੱਈਆ ਕਰਾਈਆਂ ਜਾ ਰਹੀਆਂ ਹਨ, ਉਨ੍ਹਾਂ ਬਾਰੇ ਵੀ ਆਮ ਲੋਕਾਂ ਨੂੰ ਵੱਧ ਤੋਂ ਵੱਧ ਜਾਣੂ ਕਰਵਾਉਣ ਅਤੇ ਵੱਧ ਤੋਂ ਵੱਧ ਲੋੜਵੰਦਾਂ ਨੂੰ ਲਾਭ ਦਿੱਤਾ ਜਾਵੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਵਿੰਦਰਪਾਲ ਸਿੰਘ ਸੰਧੂ, ਐਸ.ਡੀ.ਐਮ. ਫ਼ਿਰੋਜ਼ਪੁਰ ਨਰਿੰਦਰ ਸਿੰਘ, ਐਸ.ਡੀ.ਐਮ. ਜ਼ੀਰਾ ਅਮਿਤ ਗੁਪਤਾ, ਸਹਾਇਕ ਕਮਿਸ਼ਨਰ (ਜ) ਰਣਜੀਤ ਸਿੰਘ, ਸਹਾਇਕ ਕਮਿਸ਼ਨਰ (ਸ਼) ਕੁਲਦੀਪ ਬਾਵਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।