ਜ਼ਹਿਰੀਲੀ ਵਸਤੂ ਦਾ ਸੇਵਨ ਕਰਨ ਵਾਲੀ ਔਰਤ ਦੀ ਇਲਾਜ ਦੌਰਾਨ ਮੌਤ

Avtar Gill
Last Updated: Aug 11 2018 12:31

ਜ਼ਿਲ੍ਹੇ ਦੇ ਪਿੰਡ ਰਾਜਪੁਰਾ ਵਿਖੇ ਬੀਤੇ ਦਿਨੀਂ ਇੱਕ ਔਰਤ ਵੱਲੋਂ ਕਿਸੇ ਜ਼ਹਿਰੀਲੀ ਚੀਜ਼ ਦਾ ਸੇਵਨ ਕਰ ਲਿਆ ਗਿਆ, ਜਿਸਦੀ ਬੀਤੀ ਰਾਤ ਸ਼੍ਰੀਗੰਗਾਨਗਰ ਦੇ ਇੱਕ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ। ਮ੍ਰਿਤਕਾ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਦੀ ਮੋਰਚਰੀ ਵਿੱਚ ਰਖਵਾਇਆ ਗਿਆ ਹੈ।

ਜਾਣਕਾਰੀ ਅਨੁਸਾਰ ਮ੍ਰਿਤਕਾ ਕਾਂਤਾ ਰਾਣੀ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਹ ਪਿਛਲੇ ਕਾਫ਼ੀ ਸਮੇਂ ਤੋਂ ਮਾਨਸਿਕ ਰੂਪ ਤੋਂ ਪਰੇਸ਼ਾਨ ਸੀ ਅਤੇ ਉਸਦਾ ਇਲਾਜ ਅਬੋਹਰ ਦੇ ਇੱਕ ਮਨੋਚਿਕਿਤਸਕ ਦੇ ਕੋਲ ਚੱਲ ਰਿਹਾ ਸੀ। ਆਪਣੀ ਬਿਮਾਰੀ ਦੇ ਚਲਦੇ ਉਸਨੇ ਕਿਸੇ ਜ਼ਹਿਰੀਲੀ ਚੀਜ਼ ਦਾ ਸੇਵਨ ਕਰ ਲਿਆ ਸੀ।

ਪਰਿਵਾਰਕ ਮੈਂਬਰਾਂ ਨੇ ਉਸਨੂੰ ਇਲਾਜ ਲਈ ਸ਼੍ਰੀ ਗੰਗਾਨਗਰ ਦੇ ਇੱਕ ਹਸਪਤਾਲ ਵਿੱਚ ਦਾਖਲ ਕਰਵਾਇਆ ਜਿੱਥੇ ਬੀਤੀ ਰਾਤ ਉਸ ਦੀ ਮੌਤ ਹੋ ਗਈ। ਥਾਣਾ ਬਹਾਵਵਾਲਾ ਪੁਲਿਸ ਨੇ ਮ੍ਰਿਤਕਾ ਦੀ ਲਾਸ਼ ਨੂੰ ਪੋਸਟਮਾਰਟਮ ਲਈ ਅਬੋਹਰ ਦੇ ਸਰਕਾਰੀ ਹਸਪਤਾਲ ਦੀ ਮੋਰਚਰੀ 'ਚ ਰਖਵਾਇਆ। ਪੁਲਿਸ ਮੁਤਾਬਿਕ ਉਨ੍ਹਾਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ।