ਆਪਣੇ ਆਪ ਨੂੰ ਸਹਾਇਕ ਮੈਨੇਜਰ ਦੱਸ ਕੇ ਕਿਸਾਨਾਂ ਨਾਲ ਠੱਗੀ ਮਾਰਨ ਵਾਲੇ ਵਿਅਕਤੀਆਂ ਸਣੇ 3 ਖ਼ਿਲਾਫ਼ ਪਰਚਾ ਦਰਜ..!!

Last Updated: Aug 11 2018 12:55

ਆਪਣੇ ਆਪ ਨੂੰ ਬੈਂਕ ਦਾ ਸਹਾਇਕ ਮੈਨੇਜਰ ਦੱਸ ਕੇ ਕਿਸਾਨਾਂ ਨੂੰ ਧੋਖੇ ਵਿੱਚ ਰੱਖ ਕੇ ਠੱਗੀ ਮਾਰਨ ਵਾਲੇ ਜਾਅਲੀ ਮੈਨੇਜਰ ਸਮੇਤ 3 ਵਿਅਕਤੀਆਂ ਦੇ ਖ਼ਿਲਾਫ਼ ਥਾਣਾ ਜ਼ੀਰਾ ਸਿਟੀ ਪੁਲਿਸ ਨੇ ਧੋਖਾਧੜੀ ਦਾ ਪਰਚਾ ਦਰਜ ਕੀਤਾ ਹੈ। ਮਾਮਲੇ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਬਲਜਿੰਦਰ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਝਤਰਾ ਰੋਡ ਜ਼ੀਰਾ ਨੇ ਜ਼ੀਰਾ ਸਿਟੀ ਪੁਲਿਸ ਨੂੰ ਦਿੱਤੇ ਬਿਆਨਾਂ 'ਚ ਦੋਸ਼ ਲਗਾਇਆ ਕਿ ਉਸ ਨੂੰ ਬਸਤੀ ਸ਼ਮਸ਼ਦੀਨ ਦੇ ਰਹਿਣ ਵਾਲੇ ਮਨਮੋਹਨ ਸਿੰਘ ਨੇ ਆਪਣੇ ਆਪ ਨੂੰ ਸਹਾਇਕ ਮੈਨੇਜਰ ਦੱਸ ਕੇ ਬੈਂਕ ਤੋਂ ਕਰਜ਼ਾ ਦਿਵਾਉਣ ਦਾ ਝਾਂਸਾ ਦੇ ਕੇ 1 ਲੱਖ ਰੁਪਏ ਦੀ ਠੱਗੀ ਮਾਰੀ ਹੈ।

ਇਸ ਮਾਮਲੇ ਦੀ ਜਾਂਚ ਕਰ ਰਹੇ ਏਐਸਆਈ ਨਿਰਮਲ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਬਲਜਿੰਦਰ ਸਿੰਘ ਦੇ ਬਿਆਨਾਂ ਨੂੰ ਕਲਮਬੰਦ ਕਰਦਿਆਂ ਹੋਇਆ ਮਨਮੋਹਨ ਸਿੰਘ ਪੁੱਤਰ ਮਲਕੀਤ ਸਿੰਘ ਬਸਤੀ ਸ਼ਮਸ਼ਦੀਨ ਜ਼ੀਰਾ, ਜਗਜੀਤ ਸਿੰਘ ਵਾਸੀ ਜ਼ੀਰਾ ਅਤੇ ਤਰਲੋਚਨ ਸਿੰਘ ਪੁੱਤਰ ਰੇਸ਼ਮ ਸਿੰਘ ਵਾਸੀ ਸੁੱਖੇ ਵਾਲਾ ਦੇ ਖ਼ਿਲਾਫ਼ 419, 420 ਆਈਪੀਸੀ ਤਹਿਤ ਪਰਚਾ ਦਰਜ ਕਰ ਲਿਆ ਗਿਆ ਹੈ। ਪੁਲਿਸ ਨੇ ਦਾਅਵਾ ਕਰਦਿਆਂ ਦੱਸਿਆ ਕਿ ਆਪਣੇ ਆਪ ਨੂੰ ਬੈਂਕ ਦਾ ਸਹਾਇਕ ਮੈਨੇਜਰ ਦੱਸਣ ਵਾਲੇ ਮਨਮੋਹਨ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਦੋਂਕਿ ਜਗਜੀਤ ਸਿੰਘ ਅਤੇ ਤਰਲੋਚਨ ਸਿੰਘ ਦੀ ਗ੍ਰਿਫਤਾਰੀ ਲਈ ਪੁਲਿਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।