Loading the player...

ਨਗਰ ਨਿਗਮ ਦੇ ਮੁਲਾਜ਼ਮਾਂ ਨੇ ਨਿਗਮ ਮੇਅਰ ਦੇ ਘਰ ਦਾ ਕੀਤਾ ਘੇਰਾਵ

Sukhjinder Kumar
Last Updated: Oct 11 2018 17:29

ਪਠਾਨਕੋਟ ਨਗਰ ਨਿਗਮ ਦੇ ਸਫਾਈ ਮੁਲਾਜ਼ਮਾਂ ਨੇ ਅੱਜ ਨਗਰ ਨਿਗਮ ਦੇ ਮੇਅਰ ਦੇ ਘਰ ਦਾ ਘੇਰਾਵ ਕੀਤਾ ਜਿਸਦੇ ਪਿੱਛੇ ਕਾਰਨ ਦੱਸਿਆ ਜਾ ਰਿਹਾ ਹੈ ਕਿ ਨਗਰ ਨਿਗਮ ਦੇ ਵਿੱਚ ਜੋ ਗੱਡੀਆਂ ਸਫਾਈ ਦੇ ਲਈ ਚਲਾਈਆਂ ਜਾ ਰਹੀਆਂ ਹਨ ਉਨ੍ਹਾਂ ਵਿੱਚ ਜੀ.ਪੀ.ਐਸ ਸਿਸਟਮ ਲਗਾਇਆ ਗਿਆ ਹੈ ਜੋ ਕਿ ਉਨ੍ਹਾਂ ਨੂੰ ਕਦੇ ਵੀ ਮਨਜ਼ੂਰ ਨਹੀਂ, ਕਿਉਂਕਿ ਅਜੇ ਤੱਕ ਪੂਰੇ ਪੰਜਾਬ ਵਿੱਚ ਕਿਸੇ ਵੀ ਜਗ੍ਹਾ ਤੇ ਇਹ ਸਿਸਟਮ ਲਾਗੂ ਨਹੀਂ ਹੋਇਆ ਹੈ। ਜਿਸ ਕਾਰਨ ਮੁਲਾਜ਼ਮਾਂ ਨੇ ਸਿਸਟਮ ਦਾ ਵਿਰੋਧ ਕਰਦੇ ਹੋਏ ਮੇਅਰ ਦੇ ਖ਼ਿਲਾਫ਼ ਜੰਮ ਕੇ ਪ੍ਰਦਰਸ਼ਨ ਕੀਤਾ।

ਨਿਗਮ ਦੀ ਕਾਰਗੁਜ਼ਾਰੀ ਤੋਂ ਨਰਾਜ਼ ਮੁਲਾਜ਼ਮਾਂ ਦੇ ਨਾਲ ਜਦ ਨਿਊਜ਼ਨੰਬਰ ਦੀ ਟੀਮ ਨੇ ਗੱਲਬਾਤ ਕੀਤੀ ਤਾਂ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਸਾਡਾ ਇਹ ਰੋਸ ਧਰਨਾ ਇਸ ਕਰਕੇ ਹੈ ਕਿਉਂਕਿ ਨਗਰ ਨਿਗਮ ਵੱਲੋਂ ਉਨ੍ਹਾਂ ਨੂੰ ਜੋ ਗੱਡੀਆਂ ਸਫਾਈ ਲਈ ਦਿੱਤੀਆਂ ਗਈਆਂ ਹਨ ਉਨ੍ਹਾਂ ਤੇ ਜੀ.ਪੀ.ਐਸ ਸਿਸਟਮ ਲਗਾ ਦਿੱਤਾ ਗਿਆ ਹੈ ਜਦਕਿ ਪੂਰੇ ਪੰਜਾਬ ਵਿੱਚ ਕਿਤੇ ਵੀ ਇਸ ਨੂੰ ਲਾਗੂ ਨਹੀਂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਨਿਗਮ ਨੂੰ ਆਪਣੇ ਮੁਲਾਜ਼ਮਾਂ ਦੀ ਇਮਾਨਦਾਰੀ ਤੇ ਸ਼ੱਕ ਹੈ ਇਸ ਲਈ ਸਾਡੇ ਵੱਲੋਂ ਰੋਸ ਮੁਜ਼ਾਹਰਾ ਕੀਤਾ ਜਾ ਰਿਹਾ ਹੈ।

ਦੂਜੇ ਪਾਸੇ ਮੁਲਾਜ਼ਮਾਂ ਵੱਲੋਂ ਕੀਤੇ ਜਾ ਰਹੇ ਰੋਸ ਮੁਜ਼ਾਹਰੇ ਦੇ ਚਲਦੇ ਜਦ ਨਿਗਮ ਦੇ ਮੇਅਰ ਅਨਿਲ ਵਾਸੁਦੇਵਾ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਉਹ ਪਿਛਲੇ ਕੁਝ ਦਿਨਾਂ ਤੋਂ ਪਠਾਨਕੋਟ ਵਿੱਚ ਨਹੀਂ ਸਨ ਅਤੇ ਇਹ ਸਭ ਕੁਝ ਉਨ੍ਹਾਂ ਦੇ ਪਿੱਛੋਂ ਹੋਇਆ ਹੈ। ਉਨ੍ਹਾਂ ਕਿਹਾ ਕਿ ਜੋ ਕੁਝ ਵੀ ਹੋਣਾ ਹੈ ਉਹ ਸਵੱਛ ਭਾਰਤ ਯੋਜਨਾ ਦੇ ਹੇਠ ਹੋਣਾ ਹੈ। ਉਨ੍ਹਾਂ ਕਿਹਾ ਕਿ ਜੇਕਰ ਇਸ ਨੂੰ ਲਾਗੂ ਕਰਨਾ ਹੋਵੇਗਾ ਤਾਂ ਇਸਦਾ ਕੋਈ ਹੱਲ ਕੱਢਿਆ ਜਾਵੇਗਾ।