ਲਾਵਾਰਿਸ ਬਿਮਾਰ ਬੱਚੀ ਮਾਨਵਤਾ ਆਸ਼ਰਮ ਦੇ ਪੰਘੂੜੇ 'ਚ ਮਿਲੀ

Last Updated: Oct 11 2018 18:12

ਸ੍ਰੀ ਮੁਕਤਸਰ ਸਾਹਿਬ ਸ਼ਹਿਰ ਦੇ ਮਾਨਵਤਾ ਆਸ਼ਰਮ ਦੇ ਵਿੱਚ ਇੱਕ ਬੱਚੀ ਨੂੰ ਬਿਮਾਰ ਅਤੇ ਨਾਜ਼ੁਕ ਹਾਲਤ ਦੇ ਵਿੱਚ ਬਰਾਮਦ ਕੀਤਾ ਗਿਆ। ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਡਾ. ਸ਼ਿਵਾਨੀ ਨਾਗਪਾਲ ਨੇ ਦੱਸਿਆ ਕਿ ਇਹ ਬੱਚੀ ਨੂੰ ਨਾਜ਼ੁਕ ਹਾਲਤ ਦੇ ਵਿੱਚ ਬਰਾਮਦ ਕੀਤਾ ਗਿਆ ਹੈ ਅਤੇ ਉਸਦਾ ਇਲਾਜ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਇਸ ਬੱਚੀ ਦੇ ਮਾਪੇ ਵਾਪਿਸ ਇਸਨੂੰ ਦੁਬਾਰਾ ਅਪਣਾਉਣਾ ਚਾਹੁੰਦੇ ਹੋਣ ਤਾਂ ਉਹ ਇੱਕ ਮਹੀਨੇ ਦੇ ਅੰਦਰ-ਅੰਦਰ ਜ਼ਿਲ੍ਹਾ ਬਾਲ ਸੁਰੱਖਿਆ ਦਫਤਰ ਨਾਲ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਸਮੇਂ ਦੇ ਬਾਅਦ ਬੱਚੀ ਨੂੰ ਗੋਦ ਦੇਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਹੋਰ ਜਾਣਕਾਰੀ ਲਈ ਜ਼ਿਲ੍ਹਾ ਬਾਲ ਸੁਰੱਖਿਆ ਦਫਤਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ।