Loading the player...

20 ਅਤੇ 21 ਅਕਤੂਬਰ ਨੂੰ ਅੰਮ੍ਰਿਤਸਰ ਵਿਖੇ ਹੋਵੇਗੀ ਪੰਥਕ ਅਸੈਂਬਲੀ

Last Updated: Oct 11 2018 18:55

ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਸਲਿਆਂ ਉਪਰ ਬਾਦਲ ਦਲ ਵੱਲੋਂ ਬੋਲੇ ਜਾ ਰਹੇ ਝੂਠ, ਕਾਂਗਰਸ ਵੱਲੋਂ ਇਨਸਾਫ਼ ਨੂੰ ਅਨਿਸ਼ਚਿਤ ਸਮੇਂ ਤੱਕ ਲਟਕਾਉਣ ਅਤੇ ਪੁਲਿਸ ਮੁਲਾਜ਼ਮਾਂ ਖਿਲਾਫ਼ ਬਣਦੀ ਕਾਰਵਾਈ ਨਾ ਕਰਨ ਦਾ ਜਵਾਬ ਦੇਣ ਲਈ ਪੰਥ ਨੂੰ ਪਿਆਰ ਕਰਨ ਵਾਲੀਆਂ ਸਿੱਖ ਸ਼ਖਸੀਅਤਾਂ ਵੱਲੋਂ 20-21 ਅਕਤੂਬਰ ਨੂੰ ਅੰਮ੍ਰਿਤਸਰ ਵਿੱਚ ਪੰਥਕ ਅਸੈਂਬਲੀ ਕੀਤੀ ਜਾਵੇਗੀ। ਇੱਕ ਪ੍ਰੈਸ ਕਾਨਫ਼ਰੰਸ  ਦੌਰਾਨ ਪੰਥਕ ਅਸੈਂਬਲੀ ਦੀ ਪੰਜ ਮੈਂਬਰੀ ਵਰਕਿੰਗ ਕਮੇਟੀ ਜਿਸ ਵਿੱਚ ਗਿਆਨੀ ਕੇਵਲ ਸਿੰਘ, ਸੁਖਦੇਵ ਸਿੰਘ ਭੌਰ, ਪ੍ਰੋਫੇਸਰ ਜਗਮੋਹਨ ਸਿੰਘ, ਕੰਵਰਪਾਲ ਸਿੰਘ ਅਤੇ ਜਸਵਿੰਦਰ ਸਿੰਘ ਵਕੀਲ ਸ਼ਾਮਿਲ ਸਨ, ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਬੇਅਦਬੀ ਅਤੇ ਗੋਲੀ ਕਾਂਡ ਦੇ ਮਸਲੇ ਦਾ ਹੱਲ ਲਭਣ ਵਿੱਚ ਅਸਫਲ ਰਹੀ ਹੈ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਅਕਾਲ ਤਖਤ ਦੇ ਜੱਥੇਦਾਰ ਵੀ ਇਸ ਵਿੱਚ ਨਾਕਾਮ ਰਹੇ ਹਨ।

ਇਨ੍ਹਾਂ ਸਾਰੀਆਂ ਸੰਸਥਾਵਾਂ ਅਤੇ ਅਹੁਦੇਦਾਰਾਂ ਦੀ ਨਾਕਾਮੀ ਤੋਂ ਬਾਅਦ ਹੀ ਪੰਥਕ ਅਸੈਂਬਲੀ ਨੂੰ ਬੁਲਾਉਣ ਦੀ ਸੋਚ ਨੇ ਜਨਮ ਲਿਆ। ਉਨ੍ਹਾਂ ਨੇ ਕਿਹਾ ਕਿ ਪੰਥਕ ਅਸੈਂਬਲੀ ਸਮਾਜਕ ਅਤੇ ਰਾਜਨੀਤਿਕ ਪਧਰ ਉਪਰ ਵੰਡੀਆਂ ਪਾਉਣ ਦੀ ਸਿਆਸਤ ਨੂੰ ਤਿਆਗ ਕੇ ਇੱਕਠਿਆਂ ਕਰਨ ਦੀ ਕੋਸ਼ਿਸ਼ ਕਰੇਗੀ ਤਾਂ ਜੋ ਕੋਈ ਨਵਾਂ ਸਾਰਥਿਕ ਰਸਤਾ ਲੱਭਿਆ ਜਾ ਸਕੇ। ਉਨ੍ਹਾਂ ਸਖਤ ਟਿਪਣੀ ਕਰਦੇ ਹੋਏ ਕਿਹਾ ਕਿ ਸਾਬਕਾ ਡੀ.ਜੀ.ਪੀ ਸੁਮੇਧ ਸੈਣੀ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਜੋ ਰਾਹਤ ਮਿਲੀ ਹੈ ਉਸ ਪਿਛੇ ਕਾਂਗਰਸ ਸਰਕਾਰ ਦੀ ਬਦਨੀਤੀ ਸਾਫ਼ ਝਲਕਦੀ ਹੈ।