ਸਾਂਝਾ ਅਧਿਆਪਕ ਮੋਰਚਾ ਨੇ ਘੇਰੀ ਕੈਬਨਿਟ ਮੰਤਰੀ ਦੀ ਕੋਠੀ, ਹੋਈ ਧੱਕਾ ਮੁੱਕੀ..!!!

Last Updated: Oct 11 2018 19:31

ਅੱਜ ਸਾਂਝਾ ਅਧਿਆਪਕ ਮੋਰਚਾ ਪੰਜਾਬ ਵੱਲੋਂ ਦਿੱਤੇ ਐਕਸ਼ਨ ਦੇ ਤਹਿਤ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੀ ਕੋਠੀ ਦਾ ਦੇਰ ਸ਼ਾਮ ਫਿਰੋਜ਼ਪੁਰ ਵਿਖੇ ਘੇਰਾਓ ਕੀਤਾ ਗਿਆ। ਜਾਣਕਾਰੀ ਦਿੰਦੇ ਹੋਏ ਕਿਸ਼ਨ ਚੰਦ ਜਾਗੋਵਾਲੀਆ, ਰਾਜੀਵ ਹਾਂਡਾ, ਸ਼ੇਰ ਸਿੰਘ, ਸੁਖਵਿੰਦਰ ਸਿੰਘ, ਬਲਬੀਰ ਸਿੰਘ, ਸੁਰਿੰਦਰਪਾਲ ਕੌਰ, ਨੀਰਜ ਯਾਦਵ, ਸੰਦੀਪ ਟੰਡਨ ਅਤੇ ਹੋਰਨਾਂ ਆਗੂਆਂ ਨੇ ਦੱਸਿਆ ਕਿ ਪਿਛਲੇ 10 ਸਾਲਾਂ ਤੋਂ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਤਨਦੇਹੀ ਨਾਲ ਸੇਵਾਵਾਂ ਨਿਭਾਅ ਰਹੇ ਐਸਐਸਏ/ਰਮਸਾ ਅਤੇ ਅਦਾਰਸ਼ ਮਾਰਡ ਸਕੂਲਾਂ ਦੇ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਰੈਗੂਲਰ ਕਰਨ ਦੇ ਬਹਾਨੇ ਉਨ੍ਹਾਂ ਦੀਆਂ ਤਨਖਾਹਾਂ ਵਿੱਚ 65 ਪ੍ਰਤੀਸ਼ਤ ਤੋਂ 75 ਪ੍ਰਤੀਸ਼ਤ ਦੀ ਕਟੋਤੀ ਕਰਨ ਦੇ ਰੋਸ ਵਜੋਂ ਫਿਰੋਜ਼ਪੁਰ ਦੀਆਂ ਸਮੂਹ ਅਧਿਆਪਕ ਅਤੇ ਮੁਲਾਜ਼ਮ ਜੱਥੇਬੰਦੀਆਂ ਨੇ ਗਾਂਧੀ ਗਾਰਡਨ ਤੋਂ ਮਸ਼ਾਲ ਮਾਰਚ ਕਰਦਿਆਂ ਰਾਣੇ ਸੋਢੀ ਦੀ ਕੋਠੀ ਦਾ ਘੇਰਾਓ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਜਿੰਨਾਂ ਸਮਾਂ ਸਰਕਾਰ ਅਧਿਆਪਕਾਂ ਨੂੰ ਪੂਰੀ ਤਨਖਾਹ 'ਤੇ ਰੈਗੂਲਰ ਨਹੀਂ ਕਰਦੀ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਦੱਸ ਦਈਏ ਕਿ ਜਦੋਂ ਰਾਣਾ ਸੋਢੀ ਦੀ ਕੋਠੀ ਦਾ ਘੇਰਾਓ ਅਧਿਆਪਕਾਂ ਵੱਲੋਂ ਕੀਤਾ ਗਿਆ ਤਾਂ ਕੁਝ ਪੁਲਿਸ ਮੁਲਾਜ਼ਮਾਂ ਅਤੇ ਅਧਿਆਪਕਾਂ ਵਿਚਕਾਰ ਧੱਕਾ ਮੁੱਕੀ ਵੀ ਹੋਈ।