ਸੰਤ ਬਾਬਾ ਹਜ਼ਾਰਾ ਸਿੰਘ ਦੀ ਬਰਸੀ ਤੇ ਛੁੱਟੀ ਕਰਨ ਦਾ ਫ਼ੈਸਲਾ ਵਿਚਾਰ ਅਧੀਨ- ਡਿਪਟੀ ਕਮਿਸ਼ਨਰ

Last Updated: Oct 12 2018 13:42

ਸੰਤ ਬਾਬਾ ਹਜ਼ਾਰਾ ਸਿੰਘ ਨਿੱਕੇ ਘੁੰਮਣ ਵਾਲਿਆਂ ਦੀ ਬਰਸੀ ਸਬੰਧੀ 15 ਅਕਤੂਬਰ ਨੂੰ ਜ਼ਿਲ੍ਹੇ ਅੰਦਰ ਛੁੱਟੀ ਕਰਨ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ 15 ਅਕਤੂਬਰ ਨੂੰ ਜ਼ਿਲ੍ਹੇ ਅੰਦਰ ਛੁੱਟੀ ਕਰਨ ਦਾ ਫ਼ੈਸਲਾ ਅਜੇ ਵਿਚਾਰ ਅਧੀਨ ਹੈ। ਡਿਪਟੀ ਕਮਿਸ਼ਨਰ ਵੱਲੋਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਲੋਕ ਹਿੱਤਾਂ ਨੂੰ ਮੁੱਖ ਰੱਖਦਿਆਂ ਹੋਇਆਂ ਪਹਿਲਾਂ ਹੀ ਛੁੱਟੀਆਂ ਵਿੱਚ ਵੱਡੇ ਪੱਧਰ ਤੇ ਕਟੌਤੀ ਕੀਤੀ ਗਈ ਹੈ। ਛੁੱਟੀ ਕਾਰਨ ਜਿੱਥੇ ਬੱਚਿਆਂ ਦੀ ਪੜ੍ਹਾਈ ਪ੍ਰਭਾਵਿਤ ਹੁੰਦੀ ਹੈ ਉਸਦੇ ਨਾਲ-ਨਾਲ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਜ਼ਰੂਰੀ ਕੰਮ ਕਰਵਾਉਣ ਲਈ ਮੁਸ਼ਕਿਲ ਪੇਸ਼ ਆਉਂਦੀ ਹੈ। ਉਨ੍ਹਾਂ ਨੇ ਅੱਗੇ ਦੱਸਿਆ ਕਿ ਸਾਰੇ ਪੱਖਾਂ ਨੂੰ ਮੁੱਖ ਰੱਖ ਕੇ ਫ਼ੈਸਲਾ ਲਿਆ ਜਾਵੇਗਾ ਤੇ ਉੱਚ ਅਧਿਕਾਰੀਆਂ ਦੇ ਧਿਆਨ ਵਿੱਚ ਲਿਆ ਦਿੱਤਾ ਗਿਆ ਹੈ ਤੇ ਉਨ੍ਹਾਂ ਕੋਲੋਂ ਸੇਧ ਲਈ ਜਾ ਰਹੀ ਹੈ।