ਮਾਣਯੋਗ ਅਦਾਲਤ ਵੱਲੋਂ ਵਿਅਕਤੀ ਪੀਓ ਕਰਾਰ..!!

Last Updated: Oct 21 2018 12:27
Reading time: 0 mins, 41 secs

ਮਾਣਯੋਗ ਜੇ.ਐਮ.ਆਈ.ਸੀ ਫ਼ਿਰੋਜ਼ਪੁਰ ਗੌਰਵ ਕੁਮਾਰ ਸ਼ਰਮਾ ਦੀ ਅਦਾਲਤ ਨੇ ਇੱਕ ਵਿਅਕਤੀ ਨੂੰ ਪੀਓ ਕਰਾਰ ਦਿੱਤਾ ਹੈ। ਇਸ ਸਬੰਧ ਵਿੱਚ ਥਾਣਾ ਕੈਂਟ ਪੁਲਿਸ ਨੇ ਉਕਤ ਵਿਅਕਤੀ ਦੇ ਵਿਰੁੱਧ ਪਰਚਾ ਦਰਜ ਕੀਤਾ ਗਿਆ ਹੈ। ਮਾਮਲੇ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਥਾਣਾ ਕੈਂਟ ਫ਼ਿਰੋਜ਼ਪੁਰ ਦੇ ਸਹਾਇਕ ਸਬ ਇੰਸਪੈਕਟਰ ਇਕਬਾਲ ਸਿੰਘ ਨੇ ਦੱਸਿਆ ਕਿ ਮਾਣਯੋਗ ਅਦਾਲਤ ਜੇ.ਐਮ.ਆਈ.ਸੀ ਫ਼ਿਰੋਜ਼ਪੁਰ ਗੌਰਵ ਕੁਮਾਰ ਸ਼ਰਮਾ ਵੱਲੋਂ ਜਾਰੀ ਕੀਤੇ ਗਏ ਹੁਕਮ ਨੰਬਰ ਪੀ.ਬੀ.ਐਫ.ਜੈਡ 03003745-2018 ਦੇ ਆਧਾਰ 'ਤੇ ਕਾਰਵਾਈ ਕਰਦਿਆਂ ਹੋਇਆਂ ਤੇਜਿੰਦਰ ਸਿੰਘ ਪੁੱਤਰ ਜੰਗੀਰ ਸਿੰਘ ਨੂੰ ਮਾਣਯੋਗ ਅਦਾਲਤ ਵਿੱਚ ਹਾਜ਼ਰ ਨਾ ਹੋਣ ਦੇ ਕਾਰਨ ਪੀਓ ਕਰਾਰ ਦਿੱਤਾ ਗਿਆ ਹੈ। ਸਹਾਇਕ ਸਬ ਇੰਸਪੈਕਟਰ ਇਕਬਾਲ ਸਿੰਘ ਨੇ ਦੱਸਿਆ ਕਿ ਮਾਣਯੋਗ ਅਦਾਲਤ ਵੱਲੋਂ ਜਾਰੀ ਕੀਤੇ ਗਏ ਹੁਕਮ ਪੱਤਰ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਹੋਇਆਂ ਤੇਜਿੰਦਰ ਸਿੰਘ ਪੁੱਤਰ ਜੰਗੀਰ ਸਿੰਘ ਦੇ ਖਿਲਾਫ ਧਾਰਾ 174-ਏ ਤਹਿਤ ਪਰਚਾ ਦਰਜ ਕਰ ਲਿਆ ਗਿਆ ਹੈ ਅਤੇ ਤੇਜਿੰਦਰ ਸਿੰਘ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।