ਫਿਰੋਜ਼ਪੁਰ 'ਚ ਅੱਤਵਾਦੀਆਂ ਦੇ ਛੁਪੇ ਹੋਣ ਦੇ ਅਲਰਟ ਤੋਂ ਬਾਅਦ ਰੇਲਵੇ ਸਟੇਸ਼ਨ 'ਤੇ ਚੈਕਿੰਗ ਮੁਹਿੰਮ ਤੇਜ਼.!!

Last Updated: Dec 06 2018 17:54

ਸਰਹੱਦੀ ਜ਼ਿਲ੍ਹੇ ਫਿਰੋਜ਼ਪੁਰ ਅੰਦਰ ਸ਼ੱਕੀ ਅੱਤਵਾਦੀਆਂ ਦੇ ਛੁਪੇ ਹੋਣ ਦੇ ਅਲਰਟ ਤੋਂ ਬਾਅਦ ਜਿੱਥੇ ਰੇਲਵੇ ਸਟੇਸ਼ਨ ਫਿਰੋਜ਼ਪੁਰ ਛਾਉਣੀ ਤੋਂ ਬਾਅਦ ਡਵੀਜ਼ਨ ਦੇ ਸਾਰੇ ਰੇਲਵੇ ਸਟੇਸ਼ਨ 'ਤੇ ਸੁਰੱਖਿਆ ਵਧਾ ਦਿੱਤੀ ਗਈ ਹੈ। ਉੱਥੇ ਹੀ ਦੂਜੇ ਪਾਸੇ ਸ਼ੱਕੀ ਅੱਤਵਾਦੀਆਂ ਦੇ ਛੁਪੇ ਹੋਣ ਦੇ ਅਲਰਟ ਤੋਂ ਰੇਲਵੇ ਸਟੇਸ਼ਨਾਂ 'ਤੇ ਚੈਕਿੰਗ ਮੁਹਿੰਮ ਜੀਆਰਪੀ ਅਤੇ ਆਰਪੀਐਫ ਵੱਲੋਂ ਤੇਜ਼ ਕਰ ਦਿੱਤੀ ਗਈ ਹੈ। ਅੱਜ ਫਿਰੋਜ਼ਪੁਰ ਰੇਲਵੇ ਸਟੇਸ਼ਨ 'ਤੇ ਜੀਆਰਪੀ ਅਤੇ ਆਰਪੀਐਫ ਵੱਲੋਂ ਰੇਲਗੱਡੀਆਂ ਦੀ ਚੈਕਿੰਗ ਕੀਤੀ ਗਈ।

ਚੈਕਿੰਗ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜੀਆਰਪੀ ਅਤੇ ਆਰਪੀਐਫ ਦੇ ਅਧਿਕਾਰੀਆਂ ਨੇ ਦੱਸਿਆ ਕਿ ਸੁਰੱਖਿਆ ਏਜੰਸੀਆਂ ਵੱਲੋਂ ਬੀਤੇ ਦਿਨੀਂ ਸ਼ੱਕੀ ਅੱਤਵਾਦੀਆਂ ਦੇ ਛੁਪੇ ਹੋਣ ਸਬੰਧੀ ਜਾਰੀ ਅਲਰਟ ਤੋਂ ਬਾਅਦ ਰੇਲਵੇ ਸਟੇਸ਼ਨ 'ਤੇ ਆਉਣ ਜਾਣ ਵਾਲੀਆਂ ਰੇਲ ਗੱਡੀਆਂ ਦੀ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਜੋ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ। ਇੱਥੇ ਦੱਸ ਦਈਏ ਕਿ ਕੁਝ ਦਿਨ ਪਹਿਲੋਂ ਫਿਰੋਜ਼ਪੁਰ ਛਾਉਣੀ ਰੇਲਵੇ ਸਟੇਸ਼ਨ ਤੋਂ ਇਲਾਵਾ ਡਵੀਜ਼ਨ ਦੇ ਰੇਲਵੇ ਸਟੇਸ਼ਨਾਂ 'ਤੇ ਜ਼ਾਕਿਰ ਮੂਸਾ ਅੱਤਵਾਦੀ ਦੇ ਪੋਸਟਰ ਚਿਪਕਾਏ ਗਏ ਸਨ।