Loading the player...

ਚੇਅਰਮੈਨ ਚੀਮਾ ਅਚਲੇਸ਼ਵਰ ਧਾਮ ਵਿਖੇ ਹੋਏ ਨਤਮਸਤਕ, ਪ੍ਰਬੰਧਕਾਂ ਵੱਲੋਂ ਕੀਤਾ ਗਿਆ ਵਿਸ਼ੇਸ਼ ਸਨਮਾਨ

Last Updated: Dec 06 2018 18:53

ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸਰਦਾਰ ਅਮਰਦੀਪ ਸਿੰਘ ਚੀਮਾ ਅੱਜ ਅਚਲੇਸ਼ਵਰ ਧਾਮ ਵਿਖੇ ਕਾਰਤਿਕ ਸਵਾਮੀ ਜੀ ਦੇ ਮੰਦਰ ਨਤਮਸਤਕ ਹੋਏ। ਉਨ੍ਹਾਂ ਅਚਲੇਸ਼ਵਰ ਧਾਮ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪਵਨ ਕੁਮਾਰ ਪੰਮਾ ਅਤੇ ਹੋਰ ਮੈਂਬਰਾਂ ਨਾਲ ਮੀਟਿੰਗ ਕਰਦਿਆਂ ਇਸ ਤੀਰਥ ਅਸਥਾਨ ਦੇ ਵਿਕਾਸ ਲਈ ਵਿਚਾਰ ਵਟਾਂਦਰਾ ਕੀਤਾ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਇਸ ਪਾਵਨ ਅਸਥਾਨ ਦੇ ਵਿਕਾਸ ਲਈ ਯਤਨਸ਼ੀਲ ਹੈ।

ਇਸ ਮੌਕੇ ਮੰਦਰ ਕਮੇਟੀ ਵੱਲੋਂ ਚੇਅਰਮੈਨ ਸ. ਅਮਰਦੀਪ ਸਿੰਘ ਚੀਮਾ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਧਾਰਮਿਕ ਰਹੁ-ਰੀਤਾਂ ਅਨੁਸਾਰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਸੀਨੀਅਰ ਕਾਂਗਰਸੀ ਆਗੂ ਅਤੇ ਪਰਮਾਨੈਂਟ ਇਨਵਾਇਟੀ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਸ. ਐੱਮ.ਐੱਮ. ਸਿੰਘ ਚੀਮਾ, ਨਾਇਬ ਤਹਿਸੀਲਦਾਰ ਬਟਾਲਾ ਵਰਿਆਮ ਸਿੰਘ, ਹਰਭਜਨ ਸਿੰਘ ਬਾਜਵਾ, ਬਸੰਤ ਸਿੰਘ ਖਾਲਸਾ ਸਾਬਕਾ ਡੀ.ਐੱਫ.ਐੱਸ.ਓ., ਰਾਜ ਕੁਮਾਰ ਜੋਸ਼ੀ, ਪ੍ਰਿੰਸੀਪਲ ਹਰਬੰਸ ਸਿੰਘ, ਮਲਵਿੰਦਰ ਸਿੰਘ, ਵਿਸ਼ਵਾ ਸ਼ਾਰਧਾ, ਜੱਗੀ ਕਾਹਲੋਂ, ਪਰਮਜੀਤ ਸਿੰਘ ਆਦਿ ਵੀ ਹਾਜ਼ਰ ਸਨ।