ਕੌਮੀ ਲੋਕ ਅਦਾਲਤ ਭਲਕੇ ਲੱਗੇਗੀ

Last Updated: Dec 07 2018 19:02

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਵੱਲੋਂ ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਹਦਾਇਤਾਂ ਅਨੁਸਾਰ ਕੱਲ੍ਹ 8 ਦਸੰਬਰ ਨੂੰ ਕੌਮੀ ਲੋਕ ਅਦਾਲਤ ਲਗਾਈ ਜਾ ਰਹੀ ਹੈ। ਸਥਾਨਕ ਕਚਹਿਰੀ ਵਿਖੇ ਸਵੇਰੇ 10 ਵਜੇ ਲੋਕ ਅਦਾਲਤ ਲੱਗੇਗੀ। ਸੈਸ਼ਨਜ਼ ਡਵੀਜ਼ਨ, ਗੁਰਦਾਸਪੁਰ ਦੇ ਸਮੂਹ ਨਿਆਂਇਕ ਅਧਿਕਾਰੀਆਂ ਵੱਲੋਂ ਕੇਸਾਂ ਦੇ ਨਿਪਟਾਰੇ ਲਈ ਲੋਕ ਅਦਾਲਤ ਲਗਾਈ ਜਾਵੇਗੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਣਾ ਕੰਵਰਦੀਪ ਕੌਰ ਸਿਵਲ ਜੱਜ (ਸੀਨੀਅਰ ਡਵੀਜ਼ਨ/ਸੀ.ਜੀ.ਐਮ)-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਦੱਸਿਆ ਕਿ ਇਸ ਲੋਕ ਅਦਾਲਤ ਵਿੱਚ ਵੱਖ-ਵੱਖ ਕੇਸਾਂ ਦਾ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਵੱਧ ਤੋਂ ਵੱਧ ਲੋਕ ਇਨ੍ਹਾਂ ਅਦਾਲਤਾਂ ਵਿੱਚ ਕੇਸ ਲਗਾਉਣ। ਇਸ ਲੋਕ ਅਦਾਲਤ ਵਿੱਚ ਸਮੇਂ ਅਤੇ ਧਨ ਦੀ ਬੱਚਤ ਹੁੰਦੀ ਹੈ। ਇਨ੍ਹਾਂ ਲੋਕ ਅਦਾਲਤਾਂ ਦੇ ਫੈਸਲੇ ਨੂੰ ਦੀਵਾਨੀ ਡਿਕਰੀ ਦੀ ਮਾਨਤਾ ਪ੍ਰਾਪਤ ਹੈ ਅਤੇ ਵੱਧ ਤੋਂ ਵੱਧ ਕੇਸਾਂ ਦਾ ਨਿਪਟਾਰਾ ਇਨ੍ਹਾਂ ਲੋਕ ਅਦਾਲਤਾਂ ਰਾਹੀਂ ਕਰਵਾ ਕੇ ਲਾਭ ਪ੍ਰਾਪਤ ਕਰਨ।