Loading the player...

ਡਾ. ਸੁਭਾਸ਼ ਸ਼ਰਮਾ ਚੁਣੇ ਗਏ ਪੰਜਾਬ ਇੰਟਕ ਦੇ ਪ੍ਰਧਾਨ

Last Updated: Feb 09 2019 16:21

ਆਲ ਇੰਡੀਆ ਇੰਟਕ ਦੇ ਪ੍ਰਧਾਨ ਡਾ. ਜੀ ਸੰਜੀਵਾ ਦੇ ਆਦੇਸ਼ ਅਨੁਸਾਰ ਪੰਜਾਬ ਇੰਟਕ ਦੀਆਂ 146 ਯੂਨੀਅਨਾਂ ਦੇ 257 ਡੈਲੀਗੇਟ ਅੱਜ ਜਲੰਧਰ ਦੇ ਦੇਸ਼ ਭਗਤ ਯਾਦਗਾਰ ਹਾਲ ਵਿਖੇ ਇਕੱਠੇ ਹੋਏ ਅਤੇ ਸਰਬਸੰਮਤੀ ਨਾਲ ਅਗਲੇ ਤਿੰਨ ਸਾਲਾਂ ਲਈ ਡਾ. ਸੁਭਾਸ਼ ਸ਼ਰਮਾ ਨੂੰ ਪੰਜਾਬ ਇੰਟਕ ਦਾ ਪ੍ਰਧਾਨ ਚੁਣਿਆ। ਇਸ ਮੌਕੇ ਡਾ. ਸੁਭਾਸ਼ ਸ਼ਰਮਾ ਨੂੰ ਜ਼ਿਲ੍ਹਾ ਪ੍ਰਧਾਨ ਤੇ ਬਾਕੀ ਅਹੁਦੇਦਾਰਾਂ ਨੂੰ ਨਾਮਜ਼ਦ ਕਰਨ ਦਾ ਅਖ਼ਤਿਆਰ ਦਿੱਤਾ ਗਿਆ ਜਿਸਦੀ ਸੂਚੀ ਅਗਲੇ ਹਫ਼ਤੇ ਪ੍ਰੈਸ ਕਾਨਫ਼ਰੰਸ ਕਰਕੇ ਜਾਰੀ ਕੀਤੀ ਜਾਵੇਗੀ। ਇਸ ਤੋਂ ਇਲਾਵਾ 17 ਮਾਰਚ ਨੂੰ ਛੱਤੀਸਗੜ੍ਹ ਦੇ ਰਾਏਪੁਰ ਵਿਖੇ ਆਲ ਇੰਡੀਆ ਦੇ ਪ੍ਰਧਾਨ ਅਤੇ ਜਨਰਲ ਕੌਂਸਲ ਦੇ ਮੈਂਬਰ ਦੀ ਚੋਣ ਕੀਤੀ ਜਾਵੇਗੀ। ਇਸ ਦੌਰਾਨ ਡਾ. ਸ਼ਰਮਾ ਨੇ ਪ੍ਰਧਾਨ ਚੁਣੇ ਜਾਣ 'ਤੇ ਸਮੂਹ ਯੂਨੀਅਨਾਂ ਦਾ ਧੰਨਵਾਦ ਕੀਤਾ ਅਤੇ ਮੋਦੀ ਸਰਕਾਰ ਦੀ ਮਜ਼ਦੂਰ ਵਿਰੋਧੀ ਨੀਤੀਆਂ ਦੀ ਸਖ਼ਤ ਨਿਖੇਧੀ ਕੀਤੀ। ਨਾਲ ਹੀ ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਛੇਵਾਂ ਤਨਖ਼ਾਹ ਕਮਿਸ਼ਨ ਲਾਗੂ ਕਰਨ, ਡੀ.ਏ ਦੀਆਂ ਕਿਸ਼ਤਾਂ ਦਾ ਬਕਾਇਆ ਜਾਰੀ ਕਰਨ ਅਤੇ ਠੇਕੇਦਾਰੀ ਸਿਸਟਮ ਬੰਦ ਕਰਨ ਦੀ ਅਪੀਲ ਵੀ ਕੀਤੀ।