related news
ਅੱਜ ਫਿਰੋਜ਼ਪੁਰ-ਜ਼ੀਰਾ ਹਾਈਵੇ 'ਤੇ ਸਥਿਤ ਪਿੰਡ ਮੋਹਕਮ ਵਾਲਾ ਦੇ ਕੋਲ ਵਾਪਰੇ ਤਿੰਨ ਵਾਹਨਾਂ ਦੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਇੱਕ ਜੇਲ੍ਹ ਵਾਰਡਨ ਦੀ ਮੌਤ ਹੋ ਜਾਣ ਦੀ ਖਬਰ ਪ੍ਰਾਪਤ ਹੋਈ ਹੈ। ਮ੍ਰਿਤਕ ਜੇਲ੍ਹ ਵਾਰਡਨ ਦੀ ਪਛਾਣ ਬੋਹੜ ਸਿੰਘ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਜੇਲ੍ਹ ਵਾਰਡਨ ਬੋਹੜ ਸਿੰਘ ਆਪਣੀ ਡਿਊਟੀ ਕੇਂਦਰੀ ਜੇਲ੍ਹ ਫਿਰੋਜ਼ਪੁਰ ਵਿੱਚੋਂ ਖਤਮ ਕਰਕੇ ਆਪਣੇ ਘਰ ਵੱਲ ਨੂੰ ਜਾ ਰਿਹਾ ਸੀ। ਸੂਤਰਾਂ ਮੁਤਾਬਿਕ ਜਦੋਂ ਬੋਹੜ ਸਿੰਘ ਫਿਰੋਜ਼ਪੁਰ-ਜ਼ੀਰਾ ਰੋਡ 'ਤੇ ਪੈਂਦੇ ਪਿੰਡ ਮੋਹਕਮ ਵਾਲਾ ਦੇ ਕੋਲ ਪਹੁੰਚਿਆ ਤਾਂ ਇਸ ਦੌਰਾਨ ਉਸ ਦੀ ਟੱਕਰ ਇੱਕ ਮੋਟਰਸਾਈਕਲ ਅਤੇ ਕਾਰ ਦੇ ਨਾਲ ਹੋ ਗਈ, ਜਿਸਦੇ ਕਾਰਨ ਬੋਹੜ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ। ਦੂਜੇ ਪਾਸੇ ਸਬੰਧਤ ਥਾਣੇ ਕੁਲਗੜੀ ਦੀ ਪੁਲਿਸ ਵੱਲੋਂ ਘਟਨਾ ਸਥਾਨ 'ਤੇ ਪਹੁੰਚ ਕੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈਂਦਿਆਂ ਹੋਇਆਂ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।