ਪੰਜਾਬ, ਯੂ.ਟੀ. ਮੁਲਾਜ਼ਮ ਐਂਡ ਪੈਨਸ਼ਨਰਜ਼ ਸੰਘਰਸ਼ ਕਮੇਟੀ 13 ਨੂੰ ਕਰੇਗੀ ਮੋਹਾਲੀ ਰੈਲੀ!!

Last Updated: Feb 11 2019 13:53

ਆਪਣੀਆਂ ਹੱਕੀ ਮੰਗਾਂ ਦੇ ਸਬੰਧ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕਰਦਿਆਂ ਹੋਇਆ ਪੰਜਾਬ ਐਂਡ ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸੰਘਰਸ਼ ਕਮੇਟੀ ਵੱਲੋਂ 13 ਫਰਵਰੀ ਨੂੰ ਮੋਹਾਲੀ ਵਿਖੇ ਮਹਾਂ ਰੈਲੀ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਜਾਣਕਾਰੀ ਦਿੰਦੇ ਹੋਏ ਪੰਜਾਬ ਐਂਡ ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸੰਘਰਸ਼ ਕਮੇਟੀ ਨੇ ਦੱਸਿਆ ਕਿ 13 ਫਰਵਰੀ ਰੈਲੀ ਉਪਰੰਤ ਵਿਧਾਨ ਸਭਾ ਵੱਲੋਂ ਰੋਸ ਮਾਰਚ ਕੀਤਾ ਜਾਵੇਗਾ। ਉਨ੍ਹਾਂ ਨੇ ਦੱਸਿਆ ਕਿ ਰੈਲੀ ਸਬੰਧੀ ਜ਼ਿਲ੍ਹਾ ਪੱਧਰ 'ਤੇ ਵਿਉਂਤਬੰਦੀ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਦੋਸ਼ ਲਗਾਇਆ ਕਿ ਕੈਪਟਨ ਸਰਕਾਰ ਨੂੰ ਸੱਤਾ ਵਿੱਚ ਆਇਆ ਨੂੰ ਹੁਣ ਤੱਕ ਸਰਕਾਰ ਨੇ ਲਾਰੇ ਲੱਪਿਆਂ ਤੋਂ ਇਲਾਵਾ ਕੁਝ ਨਹੀਂ ਦਿੱਤਾ। ਉਨ੍ਹਾਂ ਨੇ ਕਿਹਾ ਕਿ 13 ਫਰਵਰੀ ਦੀ ਰੈਲੀ ਇਤਿਹਾਸਿਕ ਰੈਲੀ ਹੋਵੇਗੀ।