ਅਧਿਆਪਕਾਂ 'ਤੇ ਹੋਈ ਲਾਠੀਚਾਰਜ ਦੀ ਅਕਾਲੀਆਂ ਨੇ ਕੀਤੀ ਨਿੰਦਾ.!!!!

Last Updated: Feb 11 2019 13:50
Reading time: 0 mins, 44 secs

ਬੀਤੇ ਦਿਨ ਪਟਿਆਲਾ ਵਿਖੇ ਆਪਣੀਆਂ ਹੱਕੀ ਮੰਗਾਂ ਦੇ ਸਬੰਧ ਵਿੱਚ ਸੰਘਰਸ਼ ਕਰ ਰਹੇ ਅਧਿਆਪਕਾਂ 'ਤੇ ਪੁਲਿਸ ਵੱਲੋਂ ਵਰਾਈਆਂ ਡਾਂਗਾਂ ਦੀ ਅਕਾਲੀ ਦਲ ਵੱਲੋਂ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਗਈ ਅਤੇ ਸਰਕਾਰ 'ਤੇ ਗੰਭੀਰ ਦੋਸ਼ ਲਗਾਏ ਗਏ। ਅਕਾਲੀ ਆਗੂਆਂ ਨੇ ਦੋਸ਼ ਲਗਾਉਂਦਿਆਂ ਦੱਸਿਆ ਕਿ ਪੰਜਾਬ ਦੀ ਕੈਪਟਨ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਬਾਅਦ ਮੁਲਾਜ਼ਮਾਂ, ਕਿਸਾਨਾਂ, ਮਜ਼ਦੂਰਾਂ, ਵਿਦਿਆਰਥੀਆਂ ਅਤੇ ਆਮ ਲੋਕਾਂ ਦੇ ਨਾਲ ਧੱਕਾ ਕਰਨ ਤੋਂ ਸਿਵਾਏ ਕੁਝ ਨਹੀਂ ਕੀਤਾ। 

ਉਨ੍ਹਾਂ ਨੇ ਸਰਕਾਰ 'ਤੇ ਇਹ ਵੀ ਦੋਸ਼ ਲਗਾਏ ਕਿ ਸਰਕਾਰ ਕਿਸਾਨਾਂ ਦਾ ਹੁਣ ਤੱਕ ਜਿੱਥੇ ਕਰਜ਼ ਮੁਆਫ਼ ਨਹੀਂ ਕਰ ਸਕੀ, ਉੱਥੇ ਹੀ ਵਿਦਿਆਰਥੀਆਂ ਲਈ ਸਿੱਖਿਆ ਨੀਤੀ ਬਣਾਉਣ ਤੋਂ ਵੀ ਭੱਜ ਰਹੀ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਸੱਤਾ ਵਿੱਚ ਆਉਣ ਤੋਂ ਪਹਿਲੋਂ ਸੰਘਰਸ਼ ਕਰ ਰਹੇ ਮੁਲਾਜ਼ਮਾਂ ਨਾਲ ਵਾਅਦਾ ਕੀਤਾ ਸੀ ਕਿ ਮੁਲਾਜ਼ਮਾਂ ਨੂੰ ਪੱਕਿਆ ਕਰਨ ਤੋਂ ਇਲਾਵਾ ਉਨ੍ਹਾਂ ਨੂੰ ਪੂਰੀ ਤਨਖ਼ਾਹ ਦਿੱਤੀ ਜਾਵੇਗੀ, ਪਰ ਕੈਪਟਨ ਸਰਕਾਰ ਸੱਤਾ ਵਿੱਚ ਆਉਣ ਤੋਂ ਬਾਅਦ ਆਪਣੇ ਕੀਤੇ ਵਾਅਦੇ ਤੋਂ ਮੁੱਕਰ ਚੁੱਕੀ ਹੈ।