ਪ੍ਰਧਾਨ ਮੰਤਰੀ ਮੋਦੀ ਕਰਕੇ ਭਾਰਤ ਦਾ ਨਾਮ ਸੰਸਾਰ ਦੇ ਵਿਕਸਤ ਦੇਸ਼ਾਂ 'ਚ ਸ਼ਾਮਿਲ: ਆਗੂ

Last Updated: Feb 11 2019 13:53

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਪੌਣੇ 5 ਸਾਲਾਂ ਦੇ ਕਾਰਜਕਾਲ ਦੌਰਾਨ ਇਮਾਨਦਾਰੀ, ਲਗਨ ਤੇ ਮਿਹਨਤ ਨਾਲ ਕੰਮ ਕਰਕੇ ਭਾਰਤ ਦਾ ਨਾਮ ਸੰਸਾਰ ਦੇ ਵਿਕਸਤ ਦੇਸ਼ਾਂ ਵਿੱਚ ਸ਼ਾਮਿਲ ਕਰ ਲਿਆ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਦੇ ਆਗੂ ਦਵਿੰਦਰ ਕੁਮਾਰ ਨੇ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ 10 ਸੀਟਾਂ ਅਤੇ ਭਾਜਪਾ 3 ਸੀਟਾਂ 'ਤੇ ਚੋਣ ਲੜ ਕੇ 13 ਦੀਆਂ 13 ਸੀਟਾਂ ਤੇ ਕਬਜ਼ਾ ਕਰਨਗੇ। ਦਵਿੰਦਰ ਨੇ ਸਮੂਹ ਭਾਜਪਾ ਵਰਕਰਾਂ ਅਤੇ ਆਗੂਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਹੁਣੇ ਤੋਂ ਹੀ ਕਮਰਕੱਸੇ ਕਰਕੇ ਚੋਣ ਮੈਦਾਨ ਵਿੱਚ ਕੁੱਦ ਪੈਣ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਲੋਕ ਸਭਾ ਦੀਆਂ ਚੋਣਾਂ ਵਿੱਚ ਭਾਜਪਾ ਫਿਰ ਤੋਂ ਕੇਂਦਰ ਵਿੱਚ ਮੋਦੀ ਦੀ ਅਗਵਾਈ ਵਾਲੀ ਸਰਕਾਰ ਬਣਾਏਗੀ।