ਮੂੰਹ ਢੱਕ ਕੇ ਦੋ ਪਹੀਆ ਵਾਹਨ ਚਲਾਉਣ ਤੇ ਪਾਬੰਦੀ.!!!

Last Updated: Feb 11 2019 13:57
Reading time: 0 mins, 42 secs

ਜ਼ਿਲ੍ਹਾ ਮੈਜਿਸਟ੍ਰੇਟ ਲੁਧਿਆਣਾ ਪ੍ਰਦੀਪ ਕੁਮਾਰ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਅੰਦਰ ਆਮ ਨਾਗਰਿਕਾਂ ਵੱਲੋਂ ਦੋ ਪਹੀਆਂ ਵਾਹਨਾਂ ਨੂੰ ਮੂੰਹ ਤੇ ਕੱਪੜਾ ਬੰਨ੍ਹ/ਮੂੰਹ ਢੱਕ ਕੇ ਚਲਾਉਣ ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮੈਜਿਸਟ੍ਰੇਟ ਲੁਧਿਆਣਾ ਪ੍ਰਦੀਪ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਪਿਛਲੇ ਕੁਝ ਸਮੇਂ ਦੌਰਾਨ ਮੋਟਰਸਾਈਕਲ ਸਵਾਰਾਂ ਵੱਲੋਂ ਆਪਣੇ ਮੂੰਹ ਢੱਕ ਕੇ ਕਈ ਤਰ੍ਹਾਂ ਦੀਆਂ ਵਾਰਦਾਤਾਂ ਕੀਤੀਆਂ ਗਈਆਂ ਹਨ ਅਤੇ ਮੂੰਹ ਢਕੇ ਹੋਣ ਕਾਰਨ ਉਨ੍ਹਾਂ ਦੀ ਪਛਾਣ ਕਰਨੀ ਮੁਸ਼ਕਿਲ ਹੁੰਦੀ ਹੈ। ਇਸੇ ਤਰ੍ਹਾਂ ਦੋ ਪਹੀਆ ਵਾਹਨ ਸਵਾਰਾਂ ਵੱਲੋਂ ਆਮ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਲਗਾਤਾਰ ਕੀਤੀਆਂ ਜਾ ਰਹੀਆਂ ਹਨ। ਇਸ ਲਈ ਆਮ ਲੋਕਾਂ ਦੀ ਜਾਨ-ਮਾਲ ਦੀ ਰਾਖੀ ਅਤੇ ਅਮਨ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਇਹ ਕਦਮ ਚੁੱਕਣੇ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਉਕਤ ਪਾਬੰਦੀ ਦੇ ਹੁਕਮ 31 ਮਾਰਚ 2019 ਤੱਕ ਲਾਗੂ ਰਹਿਣਗੇ।