ਅਮਨ-ਕਾਨੂੰਨ ਦੀ ਸਥਿਤੀ ਬਣਾਏ ਰੱਖਣ ਦੇ ਮੱਦੇ-ਨਜ਼ਰ ਪੰਜ ਜਾਂ ਪੰਜ ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਪਾਬੰਦੀ

Last Updated: Feb 12 2019 18:00
Reading time: 0 mins, 48 secs

ਜ਼ਿਲ੍ਹਾ ਮੈਜਿਸਟਰੇਟ ਫਿਰੋਜ਼ਪੁਰ ਬਲਵਿੰਦਰ ਸਿੰਘ ਧਾਲੀਵਾਲ ਦੇ ਵੱਲੋਂ ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਣਾਏ ਰੱਖਣ ਦੇ ਮੱਦੇ-ਨਜ਼ਰ ਪੰਜ ਜਾਂ ਪੰਜ ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ ਜਾਂ ਜਨਤਕ ਥਾਵਾਂ ਤੇ ਮੀਟਿੰਗਾਂ ਕਰਨ, ਨਾਅਰੇ ਲਾਉਣ, ਜਲੂਸ ਕੱਢਣ ਅਤੇ ਭੜਕਾਊ ਪ੍ਰਚਾਰ ਕਰਨ ਅਤੇ ਜਨਤਕ ਥਾਵਾਂ ਤੇ ਉੱਤੇਜਕ ਸ਼ਬਦ ਇਸਤੇਮਾਲ ਕਰਨ ਦੀ ਮਨਾਹੀ ਦੇ ਹੁਕਮ ਜਾਰੀ ਕੀਤੇ ਗਏ ਹਨ। ਅਜਿਹਾ ਇਸ ਲਈ ਕੀਤਾ ਗਿਆ ਹੈ ਕਿਉਂਕਿ ਵੱਖ-ਵੱਖ ਜੱਥੇਬੰਦੀਆਂ ਵੱਲੋਂ ਧਰਨੇ ਅਤੇ ਹੜਤਾਲਾਂ ਕਰਨ ਨਾਲ ਆਵਾਜਾਈ ਵਿੱਚ ਵਿਘਨ ਪੈਂਦਾ ਹੈ ਅਤੇ ਆਮ ਜਨ-ਜੀਵਨ ਅਸਤ-ਵਿਅਸਤ ਹੋਣ ਦਾ ਵੀ ਡਰ ਹੁੰਦਾ ਹੈ। 

ਇਸ ਤੋਂ ਇਲਾਵਾ ਜਨਤਕ ਸ਼ਾਂਤੀ ਭੰਗ ਹੋਣ ਨਾਲ ਸਰਕਾਰੀ ਅਤੇ ਨਿਜੀ ਜਾਇਦਾਦ ਦੇ ਨੁਕਸਾਨ ਹੋਣ ਦਾ ਵੀ ਡਰ ਹੈ। ਇਹ ਹੁਕਮ ਸਰਕਾਰੀ ਡਿਊਟੀ ਕਰ ਰਹੇ ਪੁਲਿਸ, ਹੋਮ-ਗਾਰਡਜ਼, ਸੈਨਿਕਾਂ/ਅਰਧ ਸੈਨਿਕ ਬਲਾਂ ਅਤੇ ਵਿਆਹ-ਸ਼ਾਦੀਆਂ 'ਤੇ ਸ਼ਾਂਤਮਈ ਢੰਗ ਨਾਲ ਕੀਤੇ ਜਾ ਰਹੇ ਜਲੂਸ ਅਤੇ ਉਹ ਸਾਰੀਆਂ ਥਾਵਾਂ ਜਿਸ ਲਈ ਸਪਸ਼ਟ ਪ੍ਰਵਾਨਗੀ ਜ਼ਿਲ੍ਹਾ/ਉਪ ਮੰਡਲ ਮੈਜਿਸਟਰੇਟ ਤੋਂ ਲਈ ਹੋਵੇ ਤੇ ਲਾਗੂ ਨਹੀਂ ਹੋਵੇਗਾ। ਜ਼ਿਲ੍ਹਾ ਮੈਜਿਸਟ੍ਰੇਟ ਫ਼ਿਰੋਜ਼ਪੁਰ ਬਲਵਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਇਹ ਪਾਬੰਦੀ ਦੇ ਹੁਕਮ 31 ਮਾਰਚ 2019 ਤੱਕ ਲਾਗੂ ਰਹਿਣਗੇ।