ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਊਰਜਾ ਕੁਸ਼ਲ ਬਣਾਉਣ ਵਾਲੀ ਸਮਗਰੀ ਦੀ ਲਗਾਈ ਗਈ ਪ੍ਰਦਰਸ਼ਨੀ

Last Updated: Feb 12 2019 18:54
Reading time: 1 min, 12 secs

ਪਠਾਨਕੋਟ ਜ਼ਿਲ੍ਹੇ ਵਿੱਚ ਊਰਜਾ ਕੁਸ਼ਲ ਬਣਾਉਣ ਵਾਲੀ ਸਮਗਰੀ ਉਪਕਰਨ ਸਬੰਧੀ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਜ਼ਿਲ੍ਹਾ ਪੱਧਰੀ ਪ੍ਰਦਰਸ਼ਨੀ-ਕਮ-ਵਰਕਸ਼ਾਪ ਆਯੋਜਿਤ ਕੀਤੀ ਗਈ। ਪੇਡਾ ਵਿਭਾਗ ਵੱਲੋਂ ਲਗਾਈ ਗਈ ਇਸ ਪ੍ਰਦਰਸ਼ਨੀ ਦਾ ਜਾਇਜ਼ਾ ਬਲਰਾਜ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਤੇ ਡਾ. ਅਮਿਤ ਮਹਾਜਨ ਐਸ.ਡੀ.ਐਮ ਪਠਾਨਕੋਟ ਵੱਲੋਂ ਲਿਆ ਗਿਆ।

ਇਸ ਮੌਕੇ ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਇੱਕ ਵਰਕਸ਼ਾਪ ਵੀ ਲਗਾਈ ਗਈ ਜਿਸ ਵਿੱਚ ਡਾ. ਅਮਿਤ ਮਹਾਜਨ ਐਸ.ਡੀ.ਐਮ ਪਠਾਨਕੋਟ ਨੇ ਜ਼ਿਆਦਾ ਤੋਂ ਜ਼ਿਆਦਾ ਲੋਕਾਂ ਨੂੰ ਜਾਗਰੂਕ ਕਰਨ ਲਈ ਕਿਹਾ। ਜ਼ਿਕਰਯੋਗ ਹੈ ਕਿ 2016 ਵਿੱਚ ਪੰਜਾਬ ਸਰਕਾਰ ਦੁਆਰਾ ਨੋਟੀਫਾਈ ਕੀਤੀ ਗਈ ਊਰਜਾ ਸੰਭਾਲ ਬਿਲਡਿੰਗ ਕੋਡ (ਈਸੀਬੀਸੀ) ਦੇ ਪ੍ਰਭਾਵੀ ਲਾਗੂ ਕਰਨ ਲਈ, ਪੇਡਾ ਦਾ ਊਰਜਾ ਸਮਰੱਥਾ ਬਿਊਰੋ ਦੇ ਸਮਰਥਨ ਨਾਲ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਜੀ.ਐਮ.ਕੇ ਇਨਫਰਾ ਸੋਲਯੂਸਲ ਐਲ.ਐਲ.ਪੀ ਵੱਲੋਂ ਰਾਜ ਵਿੱਚ ਅਜਿਹੀਆਂ ਪ੍ਰਦਰਸ਼ਨੀਆਂ ਅਤੇ ਵਰਕਸ਼ਾਪ ਆਯੋਜਿਤ ਕਰਨ ਦਾ ਮੁੱਖ ਮੰਤਵ ਹੈ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨਾ। 

ਰਾਮਵੀਰ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਆਪਣੇ ਸੁਨੇਹੇ ਰਾਹੀਂ ਊਰਜਾ ਸਮਰੱਥਾ ਅਤੇ ਊਰਜਾ ਬਚਾਓ ਨੂੰ ਉਤਸ਼ਾਹਿਤ ਕਰਨ ਲਈ ਪੇਡਾ ਅਤੇ ਬੀ.ਈ.ਈ ਦੇ ਯਤਨਾਂ ਦੀ ਪ੍ਰਸ਼ੰਸਾ ਕੀਤੀ ਅਤੇ ਊਰਜਾ ਕੁਸ਼ਲ ਸਾਧਨਾਂ ਅਤੇ ਤਕਨੀਕ ਨੂੰ ਬਦਲਣ ਲਈ ਸਾਰਿਆਂ ਦੇ ਸਹਿਯੋਗ ਦੀ ਅਪੀਲ ਕੀਤੀ। ਅਮਿਤ ਮਹਾਜਨ ਐਸ.ਡੀ.ਐਮ ਪਠਾਨਕੋਟ ਅਤੇ ਬਲਰਾਜ ਸਿੰਘ ਵਧੀਕ ਡਿਪਟੀ ਕਮਿਸ਼ਨਰ ਨੇ ਸਾਂਝੇ ਤੌਰ 'ਤੇ ਕਿਹਾ ਕਿ  ਊਰਜਾ ਦੀ ਸੰਭਾਲ ਅਤੇ ਕੁਸ਼ਲ ਟੈਕਨਾਲੋਜੀ ਦੀ ਵਰਤੋਂ ਅੱਜ ਦੇ ਸਮੇਂ ਦੀ ਮੁੱਖ ਜ਼ਰੂਰਤ ਹੈ। ਉਨ੍ਹਾਂ ਨੇ ਡੈਲੀਗੇਟਸ ਨਾਲ ਅਨੁਕੂਲ ਜੰਗਲ ਕਵਰ, ਵਾਤਾਵਰਣ ਵਿਗੜਨਾ ਅਤੇ ਬਿਜਲੀ ਦੀ ਬਰਬਾਦੀ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਊਰਜਾ ਦੀ ਸੰਭਾਲ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਪ੍ਰਦਰਸ਼ਨੀ ਖੇਤਰ ਵਿੱਚ ਵੱਖ-ਵੱਖ ਕੰਪਨੀਆਂ ਵੱਲੋਂ ਲਗਾਏ ਟੇਬਲਾਂ ਤੇ ਪਹੁੰਚ ਕੇ ਪ੍ਰਦਰਸ਼ਨੀਆਂ ਦਾ ਜਾਇਜ਼ਾ ਲਿਆ।