ਲੋਕਾਂ ਨੂੰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਬਾਰੇ ਕੀਤਾ ਜਾ ਰਿਹਾ ਜਾਗਰੂਕ

Last Updated: Feb 12 2019 19:02
Reading time: 1 min, 57 secs

ਅੱਜ ਮਿਤੀ 12.02.2019 ਨੂੰ ਜ਼ਿਲ੍ਹੇ ਅੰਦਰ ਚੱਲ ਰਹੀ “ਤੰਦਰੁਸਤ ਪੰਜਾਬ ਸਿਹਤ ਮੁਹਿੰਮ“ ਦਾ ਸਿਵਲ ਸਰਜਨ ਪਠਾਨਕੋਟ ਡਾ. ਨੈਨਾ ਸਲਾਥੀਆ ਅਤੇ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ.ਰਾਕੇਸ਼ ਸਰਪਾਲ ਵੱਲੋਂ ਅਰਬਨ ਸੁਜਾਨਪੁਰ ਵਿਖੇ ਦੌਰਾ ਕੀਤਾ ਗਿਆ। ਤੰਦਰੁਸਤ ਪੰਜਾਬ ਸਿਹਤ ਮੁਹਿੰਮ ਤਹਿਤ ਲਗਾਏ ਗਏ ਵਿਸ਼ੇਸ਼ ਮੈਡੀਕਲ ਕੈਂਪ ਦੇ ਮੌਕੇ 'ਤੇ ਲੋਕਾਂ ਨੂੰ ਸੰਬੋਧਨ ਕਰਦਿਆਂ ਡਾ. ਨੈਨਾ ਸਲਾਥੀਆ ਨੇ ਦੱਸਿਆ ਕਿ ਮੁੱਖ ਮਤੰਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਅਤੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵੱਲੋਂ ਆਮ ਲੋਕਾਂ ਨੂੰ ਚੰਗੀ ਸਿਹਤ ਦੇਣ ਦੇ ਮਕਸਦ ਨਾਲ “ਤੰਦਰੁਸਤ ਪੰਜਾਬ ਸਿਹਤ ਮੁਹਿੰਮ“ ਦੀ ਸ਼ੁਰੂਆਤ ਸੂਬੇ ਵਿਚ ਕੀਤੀ ਗਈ ਹੈ। 

ਉਹਨਾਂ ਕਿਹਾ ਕਿ ਇਸ ਮੁਹਿੰਮ ਤਹਿਤ ਜ਼ਿਲ੍ਹੇ ਅੰਦਰ ਵੱਖ ਵੱਖ ਥਾਂਵਾਂ ਤੇ ਵਿਸ਼ੇਸ਼ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ, ਜਿਨਾਂ 'ਚ ਡਾਕਟਰਾਂ ਵੱਲੋਂ ਆਮ ਲੋਕਾਂ ਦੀ ਮੁਫਤ ਸਿਹਤ ਜਾਂਚ, ਜ਼ਰੂਰੀ ਮੈਡੀਕਲ ਟੈਸਟ ਅਤੇ ਲੋੜ ਅਨੁਸਾਰ ਮੁਫਤ ਦਵਾਈਆਂ ਵੀ ਦਿੱਤੀਆਂ ਜਾ ਰਹੀਆਂ ਹਨ। ਉਹਨਾਂ ਦੱਸਿਆ ਕਿ ਇਨਾਂ ਮੈਡੀਕਲ ਕੈਂਪਾਂ ਦੌਰਾਨ ਅੱਖਾਂ ਦੇ ਡਾਕਟਰਾਂ ਵੱਲੋਂ ਲੋਕਾਂ ਦੀਆਂ ਅੱਖਾਂ ਦੀ ਮੁਫਤ ਜਾਂਚ, ਗਰਭਵਤੀ ਔਰਤਾਂ ਤੇ ਬੱਚਿਆਂ ਦਾ ਟੀਕਾਕਰਨ, ਜਵਾਨਾਂ ਅਤੇ ਬਜ਼ੁਰਗਾਂ ਦੀ ਸਿਹਤ ਜਾਂਚ, ਗਰਭ ਅਵਸਥਾ ਦੌਰਾਨ ਸਤੁੰਲਿਤ ਭੋਜਨ ਲੈਣ, ਬੱਚਿਆਂ ਨੂੰ ਕੁਪੋਸ਼ਨ ਤੋਂ ਬਚਾਉਣ ਆਦਿ ਬਾਰੇ ਜਾਣਕਾਰੀ ਵੀ ਦਿੱਤੀ ਜਾ ਰਹੀ ਹੈ। ਯੁਵਾ ਪੀੜੀ ਨੂੰ ਨਸ਼ਿਆਂ ਦੇ ਸਿਹਤ ਉਪਰ ਪੈਣ ਵਾਲੇ ਬੁਰੇ ਪ੍ਰਭਾਵਾਂ ਤੇ ਨਸ਼ਿਆਂ ਦੀ ਰੋਕਥਾਮ ਬਾਰੇ ਹੈਲਥ ਟਾਕ ਰਾਹੀਂ ਅਵੇਅਰ ਕੀਤਾ ਜਾ ਰਿਹਾ ਹੈ ਅਤੇ ਨਸ਼ਾ ਗ੍ਰਸਤ ਲੋਕਾਂ ਨੂੰ ਨਸ਼ੇ ਦੇ ਜਾਲ 'ਚੋਂ ਕਢੱਣ ਲਈ ਸਿਹਤ ਵਿਭਾਗ ਵੱਲੋਂ ਚਲਾਏ ਜਾ ਰਹੇ OOAT Clinics ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਆਈ.ਈ.ਸੀ ਪ੍ਰਚਾਰ ਵੈਨ ਰਾਹੀਂ ਲੋਕਾਂ ਨੂੰ ਸਿਹਤ ਵਿਭਾਗ ਪੰਜਾਬ ਵੱਲੋਂ ਦਿੱਤੀਆਂ ਜਾ ਰਹੀਆਂ ਵੱਖ ਵੱਖ ਸਿਹਤ ਸਹੂਲਤਾਂ ਬਾਰੇ ਆਈ.ਈ.ਸੀ ਪ੍ਰਿੰਟ ਮਟੀਰੀਅਲ ਅਤੇ ਸ਼ਾਰਟ ਫਿਲਮਾਂ ਦੇ ਰਾਹੀਂ ਵੀ ਜਾਗਰੂਕ ਕੀਤਾ ਜਾ ਰਿਹਾ ਹੈ। 

ਉਹਨਾਂ ਦੱਸਿਆ ਕਿ ਤੰਦਰੁਸਤ ਪੰਜਾਬ ਸਿਹਤ ਮੁਹਿੰਮ “ਅੱਜ ਅਤੇ ਕੱਲ ਦੋ ਦਿਨ ਅਰਬਨ ਸੁਜਾਨਪੁਰ ਦੇ ਬਾਕੀ ਵਾਰਡਾਂ ਨੂੰ ਕਵਰ ਕਰੇਗੀ ਤੇ ਮੈਡੀਕਲ ਕੈਂਪ ਲਗਾਏ ਜਾਣਗੇ। ਇਸ ਲਈ ਬਾਕੀ ਲੋਕਾਂ ਨੂੰ ਵੀ ਅਪੀਲ ਕੀਤੀ ਜਾਂਦੀ ਹੈ ਕਿ ਉਹ ਤੰਦਰੁਸਤ ਪੰਜਾਬ ਸਿਹਤ ਮੁਹਿੰਮ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਤੰਦਰੁਸਤ ਸਿਹਤ ਪ੍ਰਤੀ ਜਾਗਰੂਕ ਹੋਣ। ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ-ਕਮ-ਨੋਡਲ ਅਫਸਰ ਡਾ.ਰਾਕੇਸ਼ ਸਰਪਾਲ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਮਿਤੀ 28.01.2019 ਨੂੰ ਸ਼ੁਰੂ ਹੋਈ ਇਸ ਮੁਹਿੰਮ ਤਹਿਤ ਹੁਣ ਤੱਕ 5,456 ਲੋਕਾਂ ਦੀ ਸਿਹਤ ਜਾਂਚ, 3160 ਜ਼ਰੂਰੀ ਲੈਬ ਟੈਸਟ, 302 ਗਰਭਵਤੀ ਮਹਿਲਾਵਾਂ ਅਤੇ 87 ਛੋਟੇ ਬੱਚਿਆਂ ਦਾ ਟੀਕਾਕਰਨ ਅਤੇ 15,281 ਲੋਕਾਂ ਨੂੰ ਸਿਹਤ ਵਿਭਾਗ ਵੱਲੋਂ  ਦਿੱਤੀਆਂ ਜਾ ਰਹੀਆਂ ਸਿਹਤ ਸਸਬੰਧੀ ਸਹੂਲਤਾਂ ਬਾਰੇ ਜਾਗਰੂਕ ਕੀਤਾ ਗਿਆ। ਉਹਨਾਂ ਦੱਸਿਆ ਕਿ ਕੱਲ ਮਿਤੀ 13.02.2019 ਨੂੰ “ਤੰਦਰੁਸਤ ਪੰਜਾਬ ਸਿਹਤ ਮੁਹਿੰਮ“ ਦੀ ਸ਼ੁਰੂਆਤ ਬਲਾਕ ਬਧਾਨੀ ਵਿਖੇ ਕੀਤੀ ਜਾ ਰਹੀ ਹੈ।