ਡੀਜੀਪੀ ਪੰਜਾਬ ਲੈਣਗੇ ਜਬਰਜਨਾਹ ਘਟਨਾ ਸਥਾਨ ਦਾ ਜਾਇਜ਼ਾ

Last Updated: Feb 14 2019 12:51
Reading time: 0 mins, 36 secs

ਬੀਤੇ ਦਿਨੀਂ ਲੁਧਿਆਣਾ ਦੇ ਪਿੰਡ ਈਸੇਵਾਲਾ ਦੇ ਕੋਲ ਵਾਪਰੇ ਇੱਕ ਸਮੂਹਿਕ ਜਬਰ ਜਨਾਹ ਮਾਮਲਾ ਦਾ ਡੀ.ਜੀ.ਪੀ ਪੰਜਾਬ ਦਿਨਕਰ ਗੁਪਤਾ ਵੱਲੋਂ ਜਾਇਜ਼ਾ ਜਾਵੇਗਾ। ਡੀਜੀਪੀ ਦਿਨਕਰ ਅੱਜ ਲੁਧਿਆਣਾ ਪਹੁੰਚੇ ਸਨ ਅਤੇ ਉਨ੍ਹਾਂ ਦੇ ਵੱਲੋਂ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਦੱਸਿਆ ਗਿਆ ਕਿ ਜਬਰ ਜਨਾਹ ਕਰਨ ਵਾਲਾ ਕੋਈ ਵੀ ਮੁਲਜ਼ਮ ਬਖ਼ਸ਼ਿਆਂ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਮੁੱਖ ਮੁਲਜ਼ਮਾਂ ਨੂੰ ਪੁਲਿਸ ਦੇ ਵੱਲੋਂ ਗ੍ਰਿਫ਼ਤਾਰ ਕਰਕੇ ਮਾਣਯੋਗ ਅਦਾਲਤ ਵਿੱਚ ਪੇਸ਼ ਕਰਦਿਆਂ ਹੋਇਆ ਰਿਮਾਂਡ ਹਾਂਸਲ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਪ੍ਰੈਸ ਬਿਆਨ ਰਾਹੀਂ ਦਾਅਵਾ ਕਰਦਿਆਂ ਦੱਸਿਆ ਕਿ ਪੰਜਾਬ ਵਿੱਚ ਜੇਕਰ ਕੋਈ ਵੀ ਵਿਅਕਤੀ ਜਾਂ ਫਿਰ ਮੁੰਡਾ ਔਰਤ ਜਾਂ ਫਿਰ ਕੁੜੀ ਨਾਲ ਜਬਰ ਜਨਾਹ ਕਰਦਾ ਹੈ ਤਾਂ ਉਸ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।