ਡੀਸੀ ਨਾਲ ਐਂਟੀ ਨਾਰਕੋਟਿਕਸ ਪੰਜਾਬ ਪ੍ਰਦੇਸ਼ ਕਾਂਗਰਸ ਦੀ ਟੀਮ ਵਲੋਂ ਮੁਲਾਕਾਤ

Last Updated: Mar 07 2019 15:57
Reading time: 0 mins, 31 secs

ਫ਼ਿਰੋਜ਼ਪੁਰ ਦੇ ਨਵ-ਨਿਯੁਕਤ ਡਿਪਟੀ ਕਮਿਸ਼ਨਰ ਚੰਦਰ ਗੈਂਦ ਨਾਲ ਐਂਟੀ ਨਾਰਕੋਟਿਕਸ ਸੈੱਲ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਜ਼ਿਲ੍ਹਾ ਟੀਮ ਵੱਲੋਂ ਅੱਜ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਇਸ ਮੌਕੇ 'ਤੇ ਐਂਟੀ ਨਾਰਕੋਟਿਕਸ ਸੈੱਲ ਦੇ ਜ਼ਿਲ੍ਹਾ ਵਫ਼ਦ ਵਿੱਚ ਜ਼ਿਲ੍ਹਾ ਚੇਅਰਮੈਨ ਸੁਖਜਿੰਦਰ ਸਿੰਘ ਵਲਟੋਹਾ, ਵਾਇਸ ਚੇਅਰਮੈਨ ਜਸਵੀਰ ਸਿੰਘ, ਜ਼ਿਲ੍ਹਾ ਕੋਆਰਡੀਨੇਟਰ ਡਿਪਟੀ ਸਿੰਘ ਨੇ ਡਿਪਟੀ ਕਮਿਸ਼ਨਰ ਚੰਦਰ ਗੈਂਦ ਨੂੰ ਗੁਲਦਸਤਾ ਭੇਂਟ ਕਰਕੇ ਜ਼ਿਲ੍ਹਾ ਫ਼ਿਰੋਜ਼ਪੁਰ ਵਿੱਚ ਤਾਇਨਾਤੀ ਦਾ ਸਵਾਗਤ ਕੀਤਾ। ਇਸ ਉਪਰੰਤ ਨਾਰਕੋਟਿਕਸ ਸੈੱਲ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ਆਮ ਜਨਤਾ ਨੂੰ ਆ ਰਹੀਆਂ ਸਮੱਸਿਆਵਾਂ 'ਤੇ ਚਾਨਣਾ ਪਾਇਆ ਗਿਆ, ਜਿਸ 'ਤੇ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਚੰਦਰ ਗੈਂਦ ਨੇ ਸਮੁੱਚੀਆਂ ਸਮੱਸਿਆਵਾਂ ਨੂੰ ਹੱਲ ਕਰਵਾਉਣ ਅਤੇ ਫ਼ਿਰੋਜ਼ਪੁਰ ਜ਼ਿਲ੍ਹੇ ਨੂੰ ਨਸ਼ਾ ਮੁਕਤ ਕਰਵਾਉਣ ਦਾ ਭਰੋਸਾ ਦਿਵਾਇਆ।