Loading the player...

ਖਡੂਰ ਸਾਹਿਬ ਤੋਂ ਬੀਬੀ ਜਾਗੀਰ ਕੌਰ ਨੂੰ ਉਮੀਦਵਾਰ ਐਲਾਨਣ ਦੇ ਬਾਅਦ ਵਗਿਆ ਸ਼ਰਾਬ ਦਾ ਦਰਿਆ

Last Updated: Mar 14 2019 17:46

2019 ਲੋਕਸਭਾ ਚੋਣਾਂ ਦੇ ਚਲਦੇ ਸਾਰੀਆਂ ਹੀ ਸਿਆਸੀ ਪਾਰਟੀਆਂ ਵੱਲੋਂ ਆਪਣੇ-ਆਪਣੇ ਉਮੀਦਵਾਰਾਂ ਦੀ ਦਾਅਵੇਦਾਰੀ ਤੇ ਮੱਥਾ ਪੱਚੀ ਕੀਤੀ ਜਾ ਰਹੀ ਹੈ ਤਾਂ ਜੋ ਸਹੀ ਉਮੀਦਵਾਰ ਨੂੰ ਮੈਦਾਨ ਵਿੱਚ ਉਤਾਰ ਜਿੱਤ ਹਾਸਲ ਕੀਤੀ ਜਾ ਸਕੇ ਅਤੇ ਦੇਸ਼ ਦੀ ਨਵੀਂ ਬਣਨ ਵਾਲੀ ਸਰਕਾਰ ਵਿੱਚ ਆਪਣਾ ਯੋਗਦਾਨ ਪਾਇਆ ਜਾ ਸਕੇ। ਇਸੇ ਦੇ ਚਲਦੇ ਅਕਾਲੀ ਦਲ ਵੱਲੋਂ ਬੀਤੇ ਦਿਨ ਬੀਬੀ ਜਾਗੀਰ ਕੌਰ ਨੂੰ ਲੋਕਸਭਾ ਹਲਕਾ ਖਡੂਰ ਸਾਹਿਬ ਤੋਂ ਆਪਣਾ ਉਮੀਦਵਾਰ ਐਲਾਨਿਆ ਗਿਆ ਹੈ ਪਰ ਉਮੀਦਵਾਰ ਐਲਾਨੇ ਜਾਣ ਦੇ ਬਾਅਦ ਤੋਂ ਹੀ ਬੀਬੀ ਜਾਗੀਰ ਕੌਰ ਵਿਵਾਦਾਂ ਵਿੱਚ ਘਿਰਦੇ ਹੋਏ ਨਜ਼ਰ ਆ ਰਹੇ ਹਨ ਅਤੇ ਉਸ ਦੀ ਵਜ੍ਹਾ ਹੈ ਵਾਇਰਲ ਵੀਡੀਓ ਜਿਸ ਵਿੱਚ ਕੁਝ ਲੋਕ ਸ਼ਰਾਬ ਪੀਤੇ ਹੋਏ ਨਜ਼ਰ ਆ ਰਹੇ ਹਨ ਜਿਨ੍ਹਾਂ ਵਿੱਚ ਅਕਾਲੀ ਆਗੂ ਵਿਕਰਮ ਸਿੰਘ ਮਜੀਠੀਆ ਅਤੇ ਵਿਰਸਾ ਸਿੰਘ ਵਲਟੋਹਾ ਵਰਕਰਾਂ ਨਾਲ ਖੜੇ ਨਜ਼ਰ ਆ ਰਹੇ ਹਨ ਅਤੇ ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਇਹ ਤਸਵੀਰਾਂ ਬੀਬੀ ਜਾਗੀਰ ਕੌਰ ਨੂੰ ਉਮੀਦਵਾਰ ਐਲਾਨੇ ਜਾਣ ਦੇ ਬਾਅਦ ਦੀਆਂ ਹਨ ਅਤੇ ਇਸ ਦੇ ਚਲਦੇ ਵਿਰੋਧੀ ਧਿਰਾਂ ਵੱਲੋਂ ਲਗਾਤਾਰ ਇਸ ਮੁੱਦੇ ਤੇ ਅਕਾਲੀ ਦਲ ਨੂੰ ਘੇਰਿਆ ਜਾ ਰਿਹਾ ਹੈ।

ਅਕਾਲੀ ਦਲ ਦੇ ਵਾਇਰਲ ਹੋਏ ਇਸ ਵੀਡੀਓ ਤੋਂ ਬਾਅਦ ਵਿਧਾਨਸਭਾ ਹਲਕਾ ਦੇ ਵਿਧਾਇਕ ਜੋਗਿੰਦਰ ਪਾਲ ਨੇ ਨਿਊਜ਼ਨੰਬਰ ਦੀ ਟੀਮ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਜਿਹੜੇ ਲੋਕ ਚੋਣ ਜਿੱਤਣ ਤੋਂ ਪਹਿਲਾਂ ਹੀ ਨਸ਼ਾ ਵੰਡ ਰਹੇ ਹਨ ਉਹ ਲੋਕ ਸਮਾਜ ਦਾ ਕੀ ਭਲਾ ਕਰਨਗੇ। ਉਨ੍ਹਾਂ ਚੋਣ ਕਮਿਸ਼ਨ ਅੱਗੇ ਮੰਗ ਕਰਦੇ ਹੋਏ ਕਿਹਾ ਕਿ ਅਜਿਹੇ ਲੋਕਾਂ ਦੀ ਦਾਅਵੇਦਾਰੀ ਨੂੰ ਰੱਦ ਕੀਤਾ ਜਾਣਾ ਚਾਹੀਦਾ ਹੈ ਜੋ ਲੋਕ ਨਸ਼ੇ ਨੂੰ ਪ੍ਰਫੁੱਲਿਤ ਕਰ ਰਹੇ ਹਨ।