Loading the player...

2019 ਲੋਕਸਭਾ ਚੋਣਾਂ ਨੂੰ ਲੈ ਕੇ ਚੋਣ ਕਮਿਸ਼ਨ ਹੋਇਆ ਪੱਬਾਂ ਭਾਰ

Last Updated: Mar 14 2019 18:12

2019 ਲੋਕਸਭਾ ਚੋਣਾਂ ਦੇ ਚਲਦੇ ਜਿੱਥੇ ਸਿਆਸੀ ਪਾਰਟੀਆਂ ਵੱਲੋਂ ਪ੍ਰੋਗਰਾਮ ਉਲੀਕ ਕੇ ਲੋਕਾਂ ਤੱਕ ਆਪਣੀ-ਆਪਣੀ ਪਾਰਟੀ ਦੀਆਂ ਨੀਤੀਆਂ ਨੂੰ ਪਹੁੰਚਾਇਆ ਜਾ ਰਿਹਾ ਹੈ ਉੱਥੇ ਹੀ ਚੋਣਾਂ ਨੂੰ ਲੈ ਕੇ ਚੋਣ ਕਮਿਸ਼ਨ ਵੀ ਪੱਬਾਂ ਭਾਰ ਹੈ ਅਤੇ ਚੋਣਾਂ ਦੇ ਚਲਦੇ ਸਾਰੀਆਂ ਤਿਆਰੀਆਂ ਮੁਕੰਮਲ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਲੋਕਤੰਤਰ ਦੇ ਇਸ ਮਹਾ ਪਰਵ ਨੂੰ ਅਮਨੋ-ਅਮਾਨ ਦੇ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਇਸੇ ਦੇ ਚਲਦੇ ਅੱਜ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਰਾਮਵੀਰ ਵੱਲੋਂ ਪੱਤਰਕਾਰਾਂ ਨਾਲ ਬੈਠਕ ਕੀਤੀ ਗਈ ਅਤੇ ਚੋਣਾਂ ਸਬੰਧੀ ਜਾਣਕਾਰੀ ਸਾਂਝੀ ਕੀਤੀ ਗਈ।

ਲੋਕਤੰਤਰ ਦੇ ਮਹਾ ਪਰਵ ਦੇ ਚਲਦੇ ਜਦ ਨਿਊਜ਼ਨੰਬਰ ਦੀ ਟੀਮ ਨੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਦੇ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਇਸ ਵਾਰ ਚੋਣਾਂ ਦੌਰਾਨ ਜ਼ਿਲ੍ਹਾ ਪਠਾਨਕੋਟ ਦੇ ਕੁੱਲ੍ਹ 4,92,237 ਵੋਟਰ ਆਪਣੇ ਵੋਟ ਹੱਕ ਦਾ ਇਸਤੇਮਾਲ ਕਰਨਗੇ ਅਤੇ ਜ਼ਿਲ੍ਹਾ ਪਠਾਨਕੋਟ ਵਿਖੇ ਕੁੱਲ੍ਹ 574 ਪੋਲਿੰਗ ਸਟੇਸ਼ਨ ਬਣਾਏ ਗਏ ਹਨ, ਜਿਨ੍ਹਾਂ ਵਿੱਚੋਂ 159 ਪੋਲਿੰਗ ਸਟੇਸ਼ਨ ਸੈਂਸਟਿਵ ਹਨ।