ਸਿਰਸਾ ਬਣੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ

Last Updated: Mar 15 2019 19:18

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ ਅੱਜ ਮਨਜਿੰਦਰ ਸਿੰਘ ਸਿਰਸਾ ਬਣਾਏ ਗਏ ਹਨ। ਅੱਜ ਹੋਈਆਂ ਕਮੇਟੀ ਦੀਆਂ ਚੋਣਾਂ ਵਿੱਚ ਸਿਰਸਾ ਨੂੰ ਪ੍ਰਧਾਨ ਥਾਪ ਦਿੱਤਾ ਗਿਆ। ਇਸਦੇ ਨਾਲ ਹੀ ਹਰਮੀਤ ਸਿੰਘ ਕਾਲਕਾ ਨੂੰ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ। ਦੱਸਣਾ ਬਣਦਾ ਹੈ ਕਿ ਮਨਜੀਤ ਸਿੰਘ ਜੀ ਕੇ ਜੋ ਪਹਿਲਾਂ ਪ੍ਰਧਾਨ ਸਨ ਤੇ ਉਨ੍ਹਾਂ 'ਤੇ ਭ੍ਰਿਸ਼ਟਾਚਾਰ ਦੇ ਆਰੋਪ ਲੱਗੇ ਸਨ ਤੇ ਉਨ੍ਹਾਂ ਨੂੰ ਆਪਣਾ ਅਹੁਦਾ ਛੱਡਣਾ ਪਿਆ ਸੀ ਜਿਸ ਤੋਂ ਬਾਅਦ ਮੁੜ ਅੱਜ ਹੋਈਆਂ ਚੋਣਾਂ ਵਿੱਚ ਮਨਜਿੰਦਰ ਸਿੰਘ ਸਿਰਸਾ ਜੋ ਅਕਾਲੀ ਦਲ ਦੇ ਵਿਧਾਇਕ ਵੀ ਹਨ ਨੂੰ ਪ੍ਰਧਾਨ ਬਣਾ ਦਿੱਤਾ ਗਿਆ ਹੈ। ਇਹ ਜ਼ਿਕਰ ਕਰਨਾ ਬਣਦਾ ਹੈ ਕਿ ਸਿਰਸਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਜ਼ਦੀਕੀ ਦੱਸੇ ਜਾਂਦੇ ਹਨ ਜਿਸ ਕਰਕੇ ਉਨ੍ਹਾਂ ਨੂੰ ਇਸ ਵਾਰ ਇਹ ਜ਼ਿੰਮੇਵਾਰੀ ਮਿਲੀ ਦੱਸੀ ਜਾ ਰਹੀ ਹੈ।