Loading the player...

ਆਪ ਨੇਤਾ ਚੰਦਨ ਗਰੇਵਾਲ ਕਾਂਗਰਸ 'ਚ ਹੋਏ ਸ਼ਾਮਲ

Last Updated: Apr 13 2019 15:10

ਪੰਜਾਬ ਸਫ਼ਾਈ ਮਜ਼ਦੂਰ ਫੈਡਰੇਸ਼ਨ ਦੇ ਪੰਜਾਬ ਪ੍ਰਧਾਨ ਤੇ ਆਪ ਨੇਤਾ ਚੰਦਨ ਗਰੇਵਾਲ ਅੱਜ ਕਾਂਗਰਸ 'ਚ ਸ਼ਾਮਲ ਹੋ ਗਏ। ਗਰੇਵਾਲ ਦੇ ਪਾਰਟੀ ਵਿੱਚ ਸ਼ਾਮਲ ਹੋਣ ਸਬੰਧੀ ਜਲੰਧਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਗਰੇਵਾਲ ਦੇ ਕਾਂਗਰਸ 'ਚ ਆਉਣ ਨਾਲ ਪਾਰਟੀ ਹੋਰ ਮਜ਼ਬੂਤ ਹੋਵੇਗੀ।

ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਮੋਹਿੰਦਰ ਸਿੰਘ ਕੇਪੀ ਨੂੰ ਟਿਕਟ ਦੇਣ ਤੋਂ ਇਨਕਾਰ ਕਰਨ ਬਾਰੇ ਪੁੱਛੇ ਜਾਣ ਤੇ ਕੈਪਟਨ ਅਮਰਿੰਦਰ ਨੇ ਕਿਹਾ ਕਿ ਸਾਰੇ ਟਿਕਟ ਬਿਨੈਕਾਰਾਂ ਨੂੰ ਸ਼ਾਮਿਲ ਨਹੀਂ ਕੀਤਾ ਜਾ ਸਕਦਾ। 13 ਲੋਕ ਸਭਾ ਸੀਟਾਂ ਦੀ ਟਿਕਟ ਲਈ ਸਾਰੇ 177 ਉਮੀਦਵਾਰਾਂ ਨੂੰ ਸ਼ਾਮਿਲ ਕਰਨਾ ਮੁਮਕਿਨ ਨਹੀਂ ਹੈ। ਜਿਨ੍ਹਾਂ ਨੂੰ ਕਾਂਗਰਸ ਹਾਈ ਕਮਾਨ ਵੱਲੋਂ ਟਿਕਟ ਮਿਲੀ ਹੈ ਉਹ ਜਿੱਤਣਯੋਗਤਾ ਦੇ ਮਾਪਦੰਡ 'ਤੇ ਆਧਾਰਤ ਹੈ।

ਇਸ ਮੌਕੇ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ, ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਵਿਧਾਇਕ ਰਜਿੰਦਰ ਬੇਰੀ, ਜਲੰਧਰ ਤੋਂ ਲੋਕ ਸਭਾ ਸਾਂਸਦ ਸੰਤੋਖ ਸਿੰਘ ਚੌਧਰੀ ਵੀ ਮੌਜੂਦ ਸਨ।