ਆਮ ਆਦਮੀ ਪਾਰਟੀ ਨੂੰ ਝਟਕਾ, ਯੂਥ ਵਿੰਗ ਦਾ ਸ਼ਹਿਰੀ ਪ੍ਰਧਾਨ ਜੱਸੋਵਾਲ ਕਾਂਗਰਸ 'ਚ ਸ਼ਾਮਲ !!!

Last Updated: Apr 15 2019 13:39
Reading time: 0 mins, 54 secs

ਅੱਜ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਿਆ, ਜਦੋਂ ਲੁਧਿਆਣਾ ਦੇ ਸ਼ਹਿਰੀ ਯੂਥ ਪ੍ਰਧਾਨ ਅਮਰਿੰਦਰ ਸਿੰਘ ਜੱਸੋਵਾਲ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ। ਦੱਸ ਦੇਈਏ ਕਿ ਜੱਸੋਵਾਲ ਨੇ ਪਿਛਲੇ ਦਿਨੀਂ ਆਮ ਆਦਮੀ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਸੀ, ਜਿਸ ਤੋਂ ਬਾਅਦ ਕੁਝ ਸਿਆਸੀ ਮਾਹਿਰਾਂ ਦੇ ਵੱਲੋਂ ਜੱਸੋਵਾਲ ਦਾ ਅਕਾਲੀ ਦਲ ਵਿੱਚ ਸ਼ਾਮਲ ਹੋਣਾ ਤਹਿ ਦੱਸਿਆ ਜਾ ਰਿਹਾ ਸੀ, ਪਰ ਅੱਜ ਜੱਸੋਵਾਲ ਲੁਧਿਆਣਾ ਤੋਂ ਕਾਂਗਰਸ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਦੀ ਅਗਵਾਈ ਵਿੱਚ ਕਾਂਗਰਸ ਪਾਰਟੀ ਜੁਆਇਨ ਕਰ ਗਏ। 

ਸਿਆਸੀ ਮਾਹਿਰ ਦੱਸਦੇ ਹਨ ਕਿ ਆਮ ਆਦਮੀ ਪਾਰਟੀ ਦੇ ਨਾਲ ਲੰਮੇ ਸਮੇਂ ਤੋਂ ਜੁੜੇ ਅਮਰਿੰਦਰ ਸਿੰਘ ਜੱਸੋਵਾਲ ਦੇ ਵੱਲੋਂ ਆਮ ਆਦਮੀ ਪਾਰਟੀ ਦੇ ਲਈ ਬੜਾ ਵਰਕ ਕੀਤਾ ਗਿਆ ਅਤੇ ਉਸ ਤੋਂ ਬਾਅਦ ਵੀ ਉਸ ਦੀ ਪਾਰਟੀ ਵਿੱਚ ਕੋਈ ਵੀ ਸੁਣਨ ਵਾਲਾ ਨਹੀਂ ਸੀ। ਜਿਸ ਤੋਂ ਤੰਗ ਆ ਕੇ ਬੀਤੇ ਦਿਨ ਅਮਰਿੰਦਰ ਸਿੰਘ ਜੱਸੋਵਾਲ ਨੇ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਅਤੇ ਅੱਜ ਉਹ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ। ਇਸ ਮੌਕੇ 'ਤੇ ਲੁਧਿਆਣਾ ਤੋਂ ਕਾਂਗਰਸ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਦੇ ਨਾਲ ਲੋਕ ਸਭਾ ਮੈਂਬਰ ਅਮਰੀਕ ਸਿੰਘ ਆਲੀਵਾਲ, ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਕੇ. ਕੇ. ਬਾਵਾ, ਪ੍ਰੋਫ਼ੈਸਰ ਮੋਹਨ ਫਾਊਂਡੇਸ਼ਨ ਦੇ ਪ੍ਰਧਾਨ ਪ੍ਰਗਟ ਸਿੰਘ ਗਰੇਵਾਲ ਹਾਜ਼ਰ ਸਨ।