ਬਿਨਾਂ ਸ਼ਨਾਖਤ ਦੇ ਯਾਤਰੀਆਂ ਨੂੰ ਹੋਟਲ ਅਤੇ ਸਰਾਵਾਂ 'ਚ ਠਹਿਰਾਉਣ 'ਤੇ ਪਾਬੰਦੀ ਦੇ ਹੁਕਮ ਜਾਰੀ !!!

Last Updated: Apr 15 2019 13:42
Reading time: 0 mins, 44 secs

ਕੋਈ ਵੀ ਹੋਟਲ/ਗੈਸਟ ਹਾਊਸ ਅਤੇ ਸਰਾਵਾਂ ਆਦਿ ਦੇ ਮਾਲਕ/ਪ੍ਰਬੰਧਕ ਕਿਸੇ ਵੀ ਵਿਅਕਤੀ/ਯਾਤਰੀ ਨੂੰ ਉਸ ਦੀ ਸ਼ਨਾਖਤ ਕੀਤੇ ਬਗੈਰ ਨਹੀਂ ਠਹਿਰਾਉਣਗੇ। ਇਹ ਹੁਕਮ ਡਿਪਟੀ ਕਮਿਸ਼ਨਰ ਲੁਧਿਆਣਾ ਪ੍ਰਦੀਪ ਕੁਮਾਰ ਅਗਰਵਾਲ ਨੇ ਸੁਣਾਏ। ਉਨ੍ਹਾਂ ਨੇ ਸਮੂਹ ਹੋਟਲ/ਗੈਸਟ ਹਾਊਸ ਅਤੇ ਸਰਾਵਾਂ ਦੇ ਮਾਲਕਾਂ ਨੂੰ ਹਦਾਇਤ ਕੀਤੀ ਕਿ ਹੋਟਲ/ਗੈਸਟ ਹਾਊਸ ਤੇ ਸਰਾਵਾਂ ਆਦਿ ਵਿੱਚ ਠਹਿਰਣ ਵਾਲੇ ਹਰੇਕ ਵਿਅਕਤੀ/ਯਾਤਰੀ ਦਾ ਫੋਟੋ ਸ਼ਨਾਖਤੀ ਕਾਰਡ ਆਦਿ ਲਿਆ ਜਾਵੇ ਅਤੇ ਉਸ ਨੂੰ ਰਿਕਾਰਡ ਵਿੱਚ ਰਜਿਸਟਰ ਕੀਤਾ ਜਾਵੇ।

ਹੋਟਲ/ਗੈਸਟ ਹਾਊਸ ਤੇ ਸਰਾਵਾਂ ਆਦਿ ਵਿੱਚ ਠਹਿਰੇ ਹੋਏ ਵਿਅਕਤੀਆਂ/ਯਾਤਰੀਆਂ ਸਬੰਧੀ ਜਾਣਕਾਰੀ ਤਿਆਰ ਕਰਕੇ ਰੋਜ਼ਾਨਾ ਹੋਟਲ/ਗੈਸਟ ਹਾਊਸ ਅਤੇ ਸਰਾਵਾਂ ਦੇ ਮਾਲਕ ਸਵੇਰੇ 10 ਵਜੇ ਸਬੰਧਿਤ ਮੁੱਖ ਅਫ਼ਸਰ ਥਾਣਾ ਨੂੰ ਭੇਜਣਗੇ ਅਤੇ ਠਹਿਰੇ ਵਿਅਕਤੀਆਂ/ਯਾਤਰੀਆਂ ਸਬੰਧੀ ਰਜਿਸਟਰ ਵਿੱਚ ਦਰਜ ਰਿਕਾਰਡ ਨੂੰ ਹਰੇਕ ਸੋਮਵਾਰ ਨੂੰ ਸਬੰਧਿਤ ਮੁੱਖ ਅਫ਼ਸਰ ਥਾਣਾ ਪਾਸੋਂ ਤਸਦੀਕ ਕਰਵਾਉਣਗੇ ਅਤੇ ਲੋੜ ਪੈਣ 'ਤੇ ਰਿਕਾਰਡ ਪੁਲਿਸ ਨੂੰ ਮੁਹੱਈਆ ਕਰਵਾਉਣਗੇ। ਇਸ ਤੋਂ ਇਲਾਵਾ ਜਦੋਂ ਵੀ ਕੋਈ ਵਿਦੇਸ਼ੀ ਵਿਅਕਤੀ ਕਿਸੇ ਹੋਟਲ/ਗੈਸਟ ਹਾਊਸ ਤੇ ਸਰਾਵਾਂ ਵਿੱਚ ਠਹਿਰਦਾ ਹੈ ਤਾਂ ਇਸ ਸਬੰਧੀ ਇਤਲਾਹ ਪੁਲਿਸ ਨੂੰ ਦਿੱਤੀ ਜਾਵੇ।