ਲੋਕ ਸਭਾ ਚੋਣਾਂ 'ਚ ਨਹੀਂ ਚਲਣੇ ਕਾਂਗਰਸ ਦੇ ਝੂਠੇ ਵਾਅਦੇ: ਅਕਾਲੀ ਆਗੂ

Last Updated: Apr 15 2019 13:50
Reading time: 0 mins, 48 secs

ਦੋ ਸਾਲ ਪਹਿਲੋਂ ਪੰਜਾਬ ਦੀ ਸੱਤਾ ਵਿੱਚ ਆਈ ਕਾਂਗਰਸ ਪਾਰਟੀ ਦੇ ਵੱਲੋਂ ਪੰਜਾਬ ਵਾਸੀਆਂ ਨਾਲ ਕੀਤੇ ਵਾਅਦਿਆਂ ਵਿੱਚੋਂ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ। ਜਿਸਦੇ ਕਾਰਨ ਲੋਕ ਹੁਣ ਕਾਂਗਰਸ ਪਾਰਟੀ ਤੋਂ ਮੁਖ ਫੇਰ ਕੇ ਅਕਾਲੀ ਭਾਜਪਾ ਪਾਰਟੀ ਦੇ ਨਾਲ ਜੁੜ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅਕਾਲੀ ਆਗੂ ਗੁਰਮੀਤ ਸਿੰਘ ਨੇ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਝੂਠੀਆਂ ਕਸਮਾਂ ਖਾ ਕੇ ਪੰਜਾਬ ਦੇ ਲੋਕਾਂ ਨਾਲ ਜੋ ਝੂਠੇ ਵਾਅਦੇ ਕੀਤੇ ਸਨ, ਉਨ੍ਹਾਂ ਦਾ ਖਮਿਆਜ਼ਾ ਪੰਜਾਬ ਦੀ ਕਾਂਗਰਸ ਸਰਕਾਰ ਨੂੰ ਇਨ੍ਹਾਂ ਲੋਕ ਸਭਾ ਚੋਣਾਂ ਵਿੱਚ ਭੁਗਤਣਾ ਪਵੇਗਾ। ਕੈਪਟਨ ਦੀ ਸਰਕਾਰ ਹਰ ਮੁਕਾਮ 'ਤੇ ਫੇਲ ਹੋਈ ਹੈ, ਕਿਉਂਕਿ ਜਿਹੜੇ ਵਾਅਦੇ ਉਸਨੇ ਪੰਜਾਬ ਦੇ ਕਿਸਾਨਾਂ ਤੇ ਆਮ ਲੋਕਾਂ ਨਾਲ ਕੀਤੇ ਸਨ, ਉਨ੍ਹਾਂ ਵਿੱਚੋਂ ਇੱਕ ਵੀ ਵਾਅਦੇ 'ਤੇ ਪੂਰਾ ਨਹੀਂ ਉਤਰ ਸਕੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕਾਂਗਰਸ ਪਾਰਟੀ ਨੂੰ ਛੱਡ ਕੇ ਅਕਾਲੀ ਭਾਜਪਾ ਵਿੱਚ ਸ਼ਾਮਲ ਹੋਵੋ ਅਤੇ ਅਕਾਲੀ ਭਾਜਪਾ ਦੇ ਉਮੀਦਵਾਰਾਂ ਨੂੰ ਵੱਧ ਤੋਂ ਵੱਧ ਵੋਟਾਂ ਪਾ ਕੇ ਫਿਰ ਤੋਂ ਸੱਤਾ ਵਿੱਚ ਮੋਦੀ ਸਰਕਾਰ ਲਿਆਓ।