ਜਲਿਆਂਵਾਲੇ ਬਾਗ ਦੇ ਸਾਕੇ ਦੀ ਸਰਕਾਰੀ ਸਕੂਲ ਗੱਟੀ ਰਾਜੋਕੇ 'ਚ ਮਨਾਈ 100ਵੀਂ ਵਰ੍ਹੇਗੰਢ !!!

Last Updated: Apr 15 2019 14:48
Reading time: 1 min, 53 secs

ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਲਿਆਂਵਾਲੇ ਬਾਗ ਦੇ ਖ਼ੂਨੀ ਸਾਕੇ ਦੀ 100ਵੀਂ ਵਰ੍ਹੇਗੰਢ ਨੂੰ ਸਮਰਪਿਤ ਦੇਸ਼ ਭਗਤੀ ਦਾ ਜਜ਼ਬਾ ਪੈਦਾ ਕਰਦਾ ਇੱਕ ਵਿਸ਼ੇਸ਼ ਸਮਾਗਮ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਟੀ ਰਾਜੋ ਕੇ ਵਿਖੇ ਡਾ. ਸਤਿੰਦਰ ਸਿੰਘ ਨੈਸ਼ਨਲ ਐਵਾਰਡੀ ਪ੍ਰਿੰਸੀਪਲ ਦੀ ਅਗਵਾਈ ਵਿੱਚ ਕਰਵਾਇਆ ਗਿਆ। ਜਿਸ ਵਿੱਚ ਭਾਸ਼ਣ ਮੁਕਾਬਲੇ, ਪੋਸਟਰ ਮੇਕਿੰਗ, ਗਰੁੱਪ ਸਾਂਗ, ਲੇਖ ਲਿਖਣ ਅਤੇ ਕਵਿਤਾ ਗਾਇਨ ਮੁਕਾਬਲੇ ਆਯੋਜਿਤ ਕੀਤੇ ਗਏ। ਲੇਖ ਲਿਖਣ ਅਤੇ ਕਵਿਤਾ ਗਾਇਨ ਮੁਕਾਬਲੇ ਆਯੋਜਿਤ ਕੀਤੇ ਗਏ।

ਇਸ ਮੌਕੇ 40 ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ। ਮੁਕਾਬਲਿਆਂ ਦੀ ਸਮਾਪਤੀ 'ਤੇ ਇਨਾਮ ਵੰਡ ਸਮਾਗਮ ਵਿੱਚ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਫ਼ਿਰੋਜ਼ਪੁਰ ਨੇਕ ਸਿੰਘ ਬਤੌਰ ਮੁੱਖ ਮਹਿਮਾਨ ਪਹੁੰਚੇ। ਉਨ੍ਹਾਂ ਨੇ ਸਕੂਲ ਵੱਲੋਂ ਕੀਤੇ ਉਪਰਾਲੇ ਦੀ ਪ੍ਰਸੰਸਾ ਕਰਦਿਆਂ ਜੇਤੂ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ ਅਤੇ ਸਕੂਲੀ ਵਿਦਿਆਰਥੀਆਂ ਨੂੰ ਸ਼ਹੀਦਾਂ ਅਤੇ ਸੁਤੰਤਰਤਾ ਸੈਨਾਨੀਆਂ ਦੇ ਜੀਵਨ ਤੋਂ ਸੇਧ ਲੈਣ ਦੀ ਪ੍ਰੇਰਣਾ ਦਿੱਤੀ। ਉਨ੍ਹਾਂ ਕਿਹਾ ਕਿ ਅਜਿਹੇ ਵਿੱਦਿਅਕ ਮੁਕਾਬਲੇ ਜਿੱਥੇ ਵਿਦਿਆਰਥੀਆਂ ਵਿੱਚ ਮੁਕਾਬਲੇ ਦੀ ਭਾਵਨਾ ਪੈਦਾ ਕਰਦੇ ਹਨ, ਉੱਥੇ ਦੇਸ਼ ਭਗਤੀ ਦੀ ਭਾਵਨਾ ਪੈਦਾ ਕਰਨ ਵਿੱਚ ਵੀ ਸਹਾਈ ਹੁੰਦੇ ਹਨ। 

ਡਾ. ਸਤਿੰਦਰ ਸਿੰਘ ਪ੍ਰਿੰਸੀਪਲ ਨੇ ਜਲਿਆਂਵਾਲੇ ਬਾਗ ਦੇ ਕਤਲੇਆਮ ਦਾ ਜ਼ਿਕਰ ਕਰਦਿਆਂ ਕਿਹਾ ਕਿ 13 ਅਪ੍ਰੈਲ 1919 ਦਾ ਦਿਨ ਭਾਰਤ ਦੀ ਆਜ਼ਾਦੀ ਦੇ ਸੰਘਰਸ਼ ਵਿੱਚ ਖ਼ੂਨੀ ਵਿਸਾਖੀ ਦੇ ਦਿਹਾੜੇ ਵਜੋਂ ਜਾਣਿਆ ਜਾਂਦਾ ਹੈ। ਅੰਗਰੇਜ਼ੀ ਹਕੂਮਤ ਨੇ ਪੰਜਾਬੀਆਂ ਵੱਲੋਂ ਕੀਤੇ ਜਾ ਰਹੇ ਆਜ਼ਾਦੀ ਅੰਦੋਲਨ ਨੂੰ ਦਬਾਉਣ ਲਈ ਸੋਚੀ ਸਮਝੀ ਸਾਜ਼ਿਸ਼ ਤਹਿਤ ਆਪਣਾ ਦਬਦਬਾ ਕਰਨ ਅਤੇ ਡਰ ਪੈਦਾ ਕਰਨ ਦੇ ਉਦੇਸ਼ ਨਾਲ ਸੈਂਕੜੇ ਨਿਹੱਥੇ ਪੰਜਾਬੀਆਂ ਨੂੰ ਗੋਲੀਆਂ ਨਾਲ ਭੁੰਨ ਦਿੱਤਾ, ਇਸ ਖ਼ੂਨੀ ਸਾਕੇ ਨੇ ਆਜ਼ਾਦੀ ਦੀ ਲੜਾਈ ਨੂੰ ਨਵੀਂ ਦਿਸ਼ਾ ਪ੍ਰਦਾਨ ਕੀਤੀ।

ਇਸ ਮੌਕੇ ਪ੍ਰੋਗਰਾਮ ਇੰਚਾਰਜ ਸ਼੍ਰੀਮਤੀ ਸਰੂਚੀ ਮਹਿਤਾ ਅਤੇ ਬਲਜੀਤ ਕੌਰ ਸਾਇੰਸ ਮਿਸਟ੍ਰੈਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਕਾਬਲਿਆਂ ਵਿੱਚ ਬੱਚਿਆਂ ਨੂੰ ਜਲਿਆਂਵਾਲੇ ਬਾਗ ਦੇ ਸਾਕੇ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਦੇਣ ਤੋਂ ਇਲਾਵਾ "ਰੋਲਟ ਐਕਟ", ਡਾ. ਸੈਫੂਦੀਨ ਕਿਚਲੂ ਅਤੇ ਡਾ. ਸਤਿਆਪਾਲ ਦੇ ਜੀਵਨ ਉੱਪਰ ਵੀ ਚਾਨਣਾ ਪਾਇਆ। ਦੱਸ ਦੇਈਏ ਕਿ ਸਕੂਲ ਵਿੱਚ ਕਰਵਾਏ ਗਏ ਵੱਖ-ਵੱਖ ਮੁਕਾਬਲਿਆਂ ਵਿੱਚ 8 ਜਮਾਤ ਤੱਕ ਵਿੱਚ ਮਨੀਸ਼ਾ, ਹਰਜਿੰਦਰ ਸਿੰਘ, ਕਾਜਲ ਅਤੇ ਪਰਮਜੀਤ ਕੌਰ ਨੇ ਪਹਿਲਾ ਸਥਾਨ ਹਾਸਲ ਕੀਤਾ। 

ਇਸੇ ਤਰ੍ਹਾਂ ਸਿਮਰਨਜੀਤ ਕੌਰ, ਸਾਜਨ ਸਿੰਘ, ਗਗਨਦੀਪ ਸਿੰਘ ਤੇ ਸੁਖਜੀਤ ਕੌਰ ਨੇ ਦੂਜਾ ਸਥਾਨ ਅਤੇ ਸੰਦੀਪ ਕੌਰ, ਸੁਰਿੰਦਰ ਕੌਰ ਅਤੇ ਰਮਨਦੀਪ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ, ਜਿਨ੍ਹਾਂ ਨੂੰ ਮੁੱਖ ਮਹਿਮਾਨ ਵੱਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਸਟਾਫ਼ ਵਿੱਚ ਸੁਖਵਿੰਦਰ ਸਿੰਘ ਲੈਕਚਰਾਰ, ਸ਼੍ਰੀਮਤੀ ਗੀਤਾ, ਰਾਜੇਸ਼ ਕੁਮਾਰ, ਮੀਨਾਕਸ਼ੀ ਸ਼ਰਮਾ, ਜੁਗਿੰਦਰ ਸਿੰਘ, ਸਰੂਚੀ ਮਹਿਤਾ, ਵਿਜੇ ਭਾਰਤੀ, ਮਹਿਮਾ ਕਸ਼ਯਪ, ਦਵਿੰਦਰ ਕੁਮਾਰ, ਅਰੁਣ ਕੁਮਾਰ, ਅਮਰਜੀਤ ਕੌਰ, ਸੂਚੀ ਜੈਨ, ਪ੍ਰਵੀਨ ਕੁਮਾਰੀ ਨੇ ਵਿਸ਼ੇਸ਼ ਯੋਗਦਾਨ ਪਾਇਆ।