ਭਲਕੇ ਆਂਡੇ/ਮੀਟ ਦੀਆਂ ਦੁਕਾਨਾਂ ਬੰਦ ਕਰਨ ਦੇ ਹੁਕਮ

Last Updated: Apr 16 2019 16:56
Reading time: 0 mins, 36 secs

ਜ਼ਿਲ੍ਹਾ ਮੈਜਿਸਟਰੇਟ ਫ਼ਿਰੋਜ਼ਪੁਰ ਚੰਦਰ ਗੈਂਦ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ 17 ਅਪ੍ਰੈਲ 2019 ਦਿਨ ਬੁੱਧਵਾਰ ਨੂੰ ਭਗਵਾਨ ਮਹਾਂਵੀਰ ਜਯੰਤੀ ਦੇ ਪਵਿੱਤਰ ਤਿਉਹਾਰ ਮੌਕੇ ਆਂਡੇ/ਮੀਟ ਅਤੇ ਬੁੱਚੜਖ਼ਾਨੇ ਦੀਆਂ ਦੁਕਾਨਾਂ/ਰੇੜੀਆਂ, ਹੋਟਲ, ਅਹਾਤਿਆਂ ਤੇ ਆਂਡੇ/ਮੀਟ ਬਣਾਉਣ/ਵੇਚਣ ਤੇ ਪੂਰਨ ਤੌਰ 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਜ਼ਿਲ੍ਹਾ ਮੈਜਿਸਟਰੇਟ ਫ਼ਿਰੋਜ਼ਪੁਰ ਚੰਦਰ ਗੈਂਦ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੁੱਝ ਸ਼ਰਾਰਤੀ ਅਨਸਰ ਇਸ ਪਵਿੱਤਰ ਤਿਉਹਾਰ ਵਾਲੇ ਦਿਨ ਮੀਟ ਦੀ ਵਰਤੋਂ ਕਰਦੇ ਹਨ, ਜਿਸ ਨਾਲ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ ਅਤੇ ਅਮਨ-ਸ਼ਾਂਤੀ ਭੰਗ ਹੋਣ ਦਾ ਖ਼ਦਸ਼ਾ ਰਹਿੰਦਾ ਹੈ। ਇਹ ਪਾਬੰਦੀ ਇਨ੍ਹਾਂ ਭਾਵਨਾਵਾਂ ਨੂੰ ਮੁੱਖ ਰੱਖਦੇ ਹੋਏ ਲਗਾਈ ਗਈ ਹੈ। ਜ਼ਿਲ੍ਹਾ ਮੈਜਿਸਟਰੇਟ ਫ਼ਿਰੋਜ਼ਪੁਰ ਚੰਦਰ ਗੈਂਦ ਨੇ ਦੱਸਿਆ ਕਿ ਇਹ ਹੁਕਮ 17 ਅਪ੍ਰੈਲ 2019 ਲਈ ਲਾਗੂ ਰਹੇਗਾ।