Loading the player...

ਮੰਗਾਂ ਦੇ ਚਲਦੇ ਕਿਸਾਨਾਂ ਨੇ ਕੀਤਾ ਪ੍ਰਦਰਸ਼ਨ (ਨਿਊਜ਼ਨੰਬਰ ਖ਼ਾਸ ਖ਼ਬਰ)

Last Updated: Apr 26 2019 18:45
Reading time: 1 min, 10 secs

ਜ਼ਿਲ੍ਹੇ ਦੇ ਅੱਧ ਪਹਾੜੀ ਇਲਾਕੇ ਧਾਰਕਲਾਂ ਵਿਖੇ ਜੰਗਲਾਤ ਵਿਭਾਗ ਵੱਲੋਂ ਜ਼ਮੀਨਾਂ ਨੂੰ ਰੈਵੀਨਿਊ ਰਿਕਾਰਡ 'ਚ ਦਰਜ ਕੀਤਾ ਜਾ ਰਿਹਾ ਹੈ, ਜਿਸਦੇ ਚਲਦੇ ਕਿਸਾਨਾਂ ਵਿੱਚ ਭਾਰੀ ਰੋਸ ਵੇਖਣ ਨੂੰ ਮਿਲ ਰਿਹਾ ਹੈ। ਇਸੇ ਦੇ ਚਲਦੇ ਅੱਜ ਕਿਸਾਨਾਂ ਵੱਲੋਂ ਧਾਰਕਲਾਂ ਵਿਖੇ ਸੁਜਾਨਪੁਰ ਦੇ ਵਿਧਾਇਕ ਦਿਨੇਸ਼ ਸਿੰਘ ਬੱਬੂ ਦੀ ਅਗਵਾਈ ਹੇਠ ਪ੍ਰਦਰਸ਼ਨ ਕੀਤਾ ਗਿਆ।

ਜੰਗਲਾਤ ਵਿਭਾਗ ਵੱਲੋਂ ਜ਼ਮੀਨਾਂ ਨੂੰ ਰੈਵੀਨਿਊ ਰਿਕਾਰਡ ਵਿੱਚ ਦਰਜ ਕਰਨ ਦੇ ਚਲਦੇ ਜਦ ਨਿਊਜ਼ਨੰਬਰ ਦੀ ਟੀਮ ਨੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨਾਲ ਇਸ ਸਬੰਧੀ ਗੱਲਬਾਤ ਕੀਤੀ ਤਾਂ ਮੰਗਾਂ ਨੂੰ ਲੈ ਕੇ ਧੁੱਪ 'ਚ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਕਿਹਾ ਕਿ ਉਹ ਪਿਛਲੇ ਲੰਬੇ ਸਮੇਂ ਤੋਂ ਇਨ੍ਹਾਂ ਜ਼ਮੀਨਾਂ ਤੇ ਖੇਤੀ ਕਰ ਰਹੇ ਹਨ ਪਰ ਹੁਣ ਜੰਗਲਾਤ ਵਿਭਾਗ ਵੱਲੋਂ ਜ਼ਮੀਨਾਂ ਦਾ ਰਿਕਾਰਡ ਰੈਵੀਨਿਊ ਵਿਭਾਗ 'ਚ ਦਰਜ ਕਰਕੇ ਉਨ੍ਹਾਂ ਕੋਲੋਂ ਇਨ੍ਹਾਂ ਜ਼ਮੀਨਾਂ ਨੂੰ ਖੋਹਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਮੌਕੇ ਕਿਸਾਨਾਂ ਨੇ ਮੰਗ ਕਰਦੇ ਹੋਏ ਕਿਹਾ ਕਿ ਇਸਦਾ ਕੋਈ ਹੱਲ ਕੱਢਿਆ ਜਾਵੇ ਤਾਂ ਜੋ ਕਿਸਾਨ ਆਪਣੇ ਪਰਿਵਾਰ ਦਾ ਵਧੀਆ ਤਰੀਕੇ ਨਾਲ ਪਾਲਣ ਪੋਸ਼ਣ ਕਰ ਸਕਣ।

ਦੂਜੇ ਪਾਸੇ ਕਿਸਾਨਾਂ ਦੇ ਨਾਲ ਸਮਰਥਨ 'ਚ ਨਿੱਤਰੇ ਸੁਜਾਨਪੁਰ ਹਲਕੇ ਦੇ ਵਿਧਾਇਕ ਦਿਨੇਸ਼ ਸਿੰਘ ਨਾਲ ਜਦ ਇਸ ਸਬੰਧੀ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਸੂਬੇ ਦੀ ਕਾਂਗਰਸ ਸਰਕਾਰ ਵੱਲੋਂ ਕਿਸਾਨਾਂ ਨਾਲ ਧੱਕੇਸ਼ਾਹੀ ਕੀਤੀ ਜਾ ਰਹੀ ਹੈ ਅਤੇ ਉਹ ਇਸਦੇ ਖ਼ਿਲਾਫ਼ ਅਵਾਜ਼ ਚੁੱਕਣਗੇ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਇਸ ਸੰਘਰਸ਼ ਵਿੱਚ ਉਹ ਕਿਸਾਨਾਂ ਦੇ ਨਾਲ ਹਰ ਮੌਕੇ ਖੜੇ ਹਨ।

ਕਿਸਾਨਾਂ ਦੀ ਸਮੱਸਿਆ ਦੇ ਚਲਦੇ ਜਦ ਧਾਰ ਦੇ ਐਸ.ਡੀ.ਐਮ ਸੌਰਵ ਅਰੋੜਾ ਦੇ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਰਿਕਾਰਡ ਮੰਗਵਾ ਕੇ ਵੇਖਿਆ ਜਾਵੇਗਾ ਕਿ ਕਾਰਵਾਈ ਕਿਉਂ ਕੀਤੀ ਜਾ ਰਹੀ ਹੈ।