ਭਿਆਨਕ ਸੜਕ ਹਾਦਸਿਆਂ 'ਚ ਦੋ ਜਣਿਆਂ ਦੀ ਮੌਤ!!!

Last Updated: Apr 29 2019 12:22
Reading time: 1 min, 17 secs

ਪਿੰਡ ਫੇਰੋ ਕੇ ਅਤੇ ਬੱਸ ਅੱਡਾ ਸਾਂਦੇ ਹਾਸ਼ਮ ਕੋਲ ਵਾਪਰੇ ਸੜਕੀ ਹਾਦਸਿਆਂ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਜਾਣ ਦੀ ਸੂਚਨਾ ਪ੍ਰਾਪਤ ਹੋਈ ਹੈ। ਮਾਮਲੇ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਗੁਰਮੇਲ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਪਿੰਡ ਚਹਿਲ ਨੇ ਪੁਲਿਸ ਥਾਣਾ ਸਦਰ ਜ਼ੀਰਾ ਨੂੰ ਦਿੱਤੇ ਬਿਆਨਾਂ ਵਿੱਚ ਦੋਸ਼ ਲਗਾਉਂਦਿਆਂ ਹੋਇਆ ਦੱਸਿਆ ਕਿ ਉਹ ਅਤੇ ਉਸ ਦਾ ਸਾਥੀ ਸੁਖਚੈਨ ਸਿੰਘ ਨਾਲ ਮੋਟਰਸਾਈਕਲ 'ਤੇ ਸਵਾਰ ਹੋ ਕੇ ਪਿੰਡ ਗੋਗੋਆਣੀ ਤੋਂ ਆਪਣੇ ਪਿੰਡ ਚਹਿਲ ਨੂੰ ਜਾ ਰਹੇ ਸੀ, ਜਦੋਂ ਉਹ ਪਿੰਡ ਫੇਰੋ ਕੇ ਕੋਲ ਪਹੁੰਚੇ ਤਾਂ ਇਸ ਦੌਰਾਨ ਕਿਸੇ ਅਣਪਛਾਤੀ ਕਾਰ ਨੇ ਮੁੱਦਈ ਹੋਰਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਗੁਰਮੇਲ ਸਿੰਘ ਨੇ ਦੋਸ਼ ਲਗਾਇਆ ਕਿ ਇਸ ਹਾਦਸੇ ਵਿੱਚ ਸੁਖਚੈਨ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਮੁੱਦਈ ਜ਼ਖਮੀ ਹੋ ਗਿਆ, ਜਿਸ ਨੂੰ ਇਲਾਕੇ ਦੇ ਲੋਕਾਂ ਵੱਲੋਂ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫਰੀਦਕੋਟ ਵਿਖੇ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ। 

ਦੂਜੇ ਪਾਸੇ ਗੁਰਪ੍ਰੀਤ ਸਿੰਘ ਪੁੱਤਰ ਹਾਕਮ ਸਿੰਘ ਵਾਸੀ 127.03 ਨੇੜੇ ਪੋਲੀਟੈਕਨੀਕਲ ਕਾਲਜ ਬਸਤੀ ਗੋਲਬਾਗ ਫਿਰੋਜ਼ਪੁਰ ਸ਼ਹਿਰ ਨੇ ਪੁਲਿਸ ਥਾਣਾ ਕੁੱਲਗੜੀ ਨੂੰ ਦਿੱਤੇ ਬਿਆਨਾਂ ਵਿੱਚ ਦੋਸ਼ ਲਗਾਇਆ ਕਿ ਉਹ ਅਤੇ ਉਸ ਦਾ ਲੜਕਾ ਮਨਪ੍ਰੀਤ ਸਿੰਘ ਆਪਣੇ-ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਰਿਸ਼ਤੇਦਾਰੀ ਵਿੱਚ ਮਿਲ ਕੇ ਵਾਪਸ ਆ ਰਹੇ ਸੀ ਤਾਂ ਜਦੋਂ ਉਹ ਬੱਸ ਅੱਡਾ ਸਾਂਦੇ ਹਾਸ਼ਮ ਕੋਲ ਪਹੁੰਚਿਆ ਤਾਂ ਇਸ ਦੌਰਾਨ ਇੱਕ ਟਰੈਕਟਰ ਚਾਲਕ ਨੇ ਮੁੱਦਈ ਦੇ ਲੜਕੇ ਦੇ ਮੋਟਰਸਾਈਕਲ ਵਿੱਚ ਟੱਕਰ ਮਾਰ ਦਿੱਤੀ, ਜਿਸ ਦੇ ਕਾਰਨ ਮਨਪ੍ਰੀਤ ਸਿੰਘ ਦੀ ਮੌਤ ਹੋ ਗਈ। ਇਨ੍ਹਾਂ ਮਾਮਲਿਆਂ ਦੀ ਜਾਂਚ ਏਐਸਆਈ ਸ਼ਮਸ਼ੇਰ ਸਿੰਘ ਅਤੇ ਏਐਸਆਈ ਜੰਗ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਗੁਰਮੇਲ ਸਿੰਘ ਅਤੇ ਗੁਰਪ੍ਰੀਤ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲੇ ਦਰਜ ਕਰ ਲਏ ਗਏ ਹਨ।