Loading the player...

ਅਮਿਤ ਸ਼ਾਹ ਦੀ ਰੈਲੀ ਨੂੰ ਲੈ ਕੇ ਹੋਇਆ ਵਿਵਾਦ (ਨਿਊਜ਼ਨੰਬਰ ਖ਼ਾਸ ਖ਼ਬਰ)

Last Updated: May 04 2019 15:21
Reading time: 1 min, 5 secs

ਲੋਕਸਭਾ ਚੋਣਾਂ ਦੇ ਚਲਦੇ ਜਿੱਥੇ ਸਿਆਸੀ ਆਗੂਆਂ ਵੱਲੋਂ ਲੋਕਾਂ ਤੱਕ ਪਹੁੰਚ ਕਰਕੇ ਆਪਣੀ ਜਿੱਤ ਦੇ ਦਾਅਵੇ ਕੀਤੇ ਜਾ ਰਹੇ ਹਨ, ਉੱਥੇ ਹੀ ਆਰੋਪ ਲਗਾਉਣ ਦਾ ਵੀ ਦੌਰ ਜਾਰੀ ਹੈ। ਅਜਿਹਾ ਹੀ ਕੁਝ ਵੇਖਣ ਨੂੰ ਮਿਲਿਆ ਪਠਾਨਕੋਟ ਵਿਖੇ ਜਿੱਥੇ ਅਮਿਤ ਸ਼ਾਹ ਦੀ ਰੈਲੀ 'ਚ ਰੋੜਾ ਅਟਕਾਉਣ ਦਾ ਆਰੋਪ ਲਗਾਉਂਦੇ ਹੋਏ ਭਾਜਪਾ ਨੇ ਪੱਤਰਕਾਰਾਂ ਨਾਲ ਬੈਠਕ ਕੀਤੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੇ ਸਵਾਲ ਚੁੱਕੇ।

ਲੋਕਲ ਪ੍ਰਸ਼ਾਸਨ ਖ਼ਿਲਾਫ਼ ਰੋਸ ਜ਼ਾਹਿਰ ਕਰ ਰਹੇ ਸਥਾਨਕ ਭਾਜਪਾ ਆਗੂਆਂ ਦੇ ਨਾਲ ਜਦ ਨਿਊਜ਼ਨੰਬਰ ਦੀ ਟੀਮ ਨੇ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਕਾਂਗਰਸ ਦੇ ਹੱਥ ਦੀ ਕਠਪੁਤਲੀ ਦਾ ਕੰਮ ਕਰ ਰਿਹਾ ਹੈ। ਜਿਸਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ 5 ਮਈ ਨੂੰ ਭਾਜਪਾ ਵੱਲੋਂ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਦੀ ਰੈਲੀ ਦਾ ਆਯੋਜਨ ਕੀਤਾ ਗਿਆ ਸੀ ਪਰ ਲੋਕਲ ਪ੍ਰਸ਼ਾਸਨ ਨੇ ਉਸੇ ਜਗ੍ਹਾ ਤੇ ਉਸੇ ਦਿਨ ਇੱਕ ਹੋਰ ਉਮੀਦਵਾਰ ਨੂੰ ਰੈਲੀ ਕਰਨ ਦੀ ਪ੍ਰਵਾਨਗੀ ਦਿੱਤੀ ਹੈ। ਜਿਸ ਤੋਂ ਸਾਫ ਜ਼ਾਹਿਰ ਹੁੰਦਾ ਹੈ ਕਿ ਕਾਂਗਰਸ ਇਸ ਮੌਕੇ ਪੂਰੀ ਤਰ੍ਹਾਂ ਡਰ ਚੁੱਕੀ ਹੈ ਅਤੇ ਭਾਜਪਾ ਦੇ ਪ੍ਰੋਗਰਾਮਾਂ ਨੂੰ ਫੇਲ ਕਰਨ ਦੀਆਂ ਨਾਕਾਮ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ਭਾਜਪਾ ਆਗੂਆਂ ਨੇ ਕਿਹਾ ਕਿ ਇਸ ਸਬੰਧੀ ਉਨ੍ਹਾਂ ਵੱਲੋਂ 2 ਵਾਰ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਜਾ ਚੁੱਕੀ ਹੈ ਪਰ ਅਜੇ ਤੱਕ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਦੱਸਿਆ ਕਿ ਲੋਕਲ ਪ੍ਰਸ਼ਾਸਨ ਦੀ ਅਣਦੇਖੀ ਦੇ ਚਲਦੇ ਹੁਣ ਇਹ ਰੈਲੀ ਗੁਰ ਕਰਤਾਰ ਪੈਲਸ ਵਿਖੇ 2:30 ਵਜੇ ਕੀਤੀ ਜਾਵੇਗੀ।