ਅਕਾਲੀ ਦਲ ਅੱਜ ਤੱਕ ਦੀ ਸਭ ਤੋਂ ਨਿਰਾਸ਼ਾ ਜਨਕ ਹਾਲਤ 'ਚੋਂ ਗੁਜ਼ਰ ਰਿਹੈ!!!

Last Updated: May 15 2019 16:36
Reading time: 1 min, 0 secs

ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਦੇਵ ਸਿੰਘ ਹਾਂਮਦ ਵਾਲਾ ਅਤੇ ਬਸਤੀ ਕਿਸ਼ਨ ਸਿੰਘ ਵਾਲੀ ਦੇ 6 ਪਰਿਵਾਰਾਂ ਨੇ ਅਕਾਲੀ ਦਲ ਨੂੰ ਅਲਵਿਦਾ ਆਖ ਕੇ ਕਾਂਗਰਸ ਦਾ ਪੱਲਾ ਫੜ ਲਿਆ। ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਦੇਵ ਸਿੰਘ ਹਾਂਮਦ ਵਾਲਾ ਅਤੇ 6 ਪਰਿਵਾਰਾਂ ਨੂੰ ਕਾਂਗਰਸ ਦੇ ਸੀਨੀਅਰ ਆਗੂ ਚਮਕੌਰ ਸਿੰਘ ਢੀਂਡਸਾ ਅਤੇ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਦੇ ਵੱਡੇ ਭਰਾ ਹਰਿੰਦਰ ਸਿੰਘ ਖੋਸਾ ਨੇ ਸ਼ਾਮਲ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆ ਕਾਂਗਰਸ ਦੇ ਸੀਨੀਅਰ ਆਗੂ ਚਮਕੌਰ ਸਿੰਘ ਢੀਂਡਸਾ ਅਤੇ ਹਰਿੰਦਰ ਸਿੰਘ ਖੋਸਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅੱਜ ਤੱਕ ਦੀ ਸਭ ਤੋਂ ਨਿਰਾਸ਼ਾ ਜਨਕ ਹਾਲਤ ਵਿੱਚੋਂ ਗੁਜ਼ਰ ਰਿਹਾ ਹੈ।

ਇਸੇ ਕਰਕੇ ਹੀ ਲੋਕ ਅਕਾਲੀ ਦਲ ਨੂੰ ਅਲਵਿਦਾ ਆਖ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਦੱਸਿਆ ਕਿ ਫਿਰੋਜ਼ਪੁਰ ਲੋਕ ਸਭਾ ਹਲਕਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਚੋਣ ਲੜਣ ਜਾ ਰਹੇ ਹਨ, ਜਿਨ੍ਹਾਂ ਦਾ ਚੋਣ ਪ੍ਰਚਾਰ ਕਾਫੀ ਡਿੱਗਦਾ ਹੋਇਆ ਵਿਖਾਈ ਦੇ ਰਿਹਾ ਹੈ। ਢੀਂਡਸਾ ਅਤੇ ਖੋਸਾ ਨੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਦੇਵ ਸਿੰਘ ਹਾਂਮਦ ਵਾਲਾ ਅਤੇ ਬਸਤੀ ਕਿਸ਼ਨ ਸਿੰਘ ਵਾਲੀ ਦੇ 6 ਪਰਿਵਾਰਾਂ ਨੂੰ ਕਾਂਗਰਸ ਵਿੱਚ ਸ਼ਾਮਲ ਕਰਦਿਆਂ ਹੋਇਆ ਜੀ ਆਇਆ ਆਖਿਆ ਅਤੇ ਕਿਹਾ ਕਿ ਕਾਂਗਰਸ ਪਾਰਟੀ ਵਿੱਚ ਉਕਤ ਪਰਿਵਾਰਾਂ ਨੂੰ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ।