ਕੈਪਟਨ ਦੀ ਪਤਨੀ ਅਤੇ ਧੀ ਅਕਾਲੀ ਦਲ ਵਿੱਚ ਸ਼ਾਮਲ

Last Updated: May 15 2019 17:24

ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਅੱਜ ਉਸ ਵੇਲੇ ਮੁੜ ਸਿਆਸੀ ਬਲ ਮਿਲਿਆ ਜਦੋਂ ਮਰਹੂਮ ਕੈਪਟਨ ਕੰਵਲਜੀਤ ਸਿੰਘ ਦੀ ਪਤਨੀ ਸਰਬਜੀਤ ਕੌਰ ਅਤੇ ਧੀ ਮਨਪ੍ਰੀਤ ਕੌਰ ਡੌਲੀ ਮੁੜ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ। ਦੱਸਣਾ ਬਣਦਾ ਹੈ ਕਿ ਮਰਹੂਮ ਕੈਪਟਨ ਕੰਵਲਜੀਤ ਸਿੰਘ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਨ ਤੇ ਪੰਜਾਬ ਦੇ ਸਹਿਕਾਰਤਾ ਮੰਤਰੀ ਵਜੋਂ ਵੀ ਆਪਣੀਆਂ ਸੇਵਾਵਾਂ ਨਿਭਾਅ ਚੁੱਕੇ ਹਨ ਤੇ ਪਾਰਟੀ ਦੇ ਇੱਕ ਕਦਾਵਰ ਨੇਤਾ ਹੋਣ ਕਰਕੇ ਉਨ੍ਹਾਂ ਦਾ ਪੰਜਾਬ ਦੀ ਸਿਆਸਤ ਵਿੱਚ ਵੱਡਾ ਨਾਂਅ ਸੀ। ਕੈਪਟਨ ਕੰਵਲਜੀਤ ਸਿੰਘ ਦੀ ਇੱਕ ਸੜਕ ਹਾਦਸੇ ਵਿੱਚ ਮੌਤ ਹੋ ਗਈ ਸੀ ਜਿਸ ਤੋਂ ਬਾਅਦ ਉਨ੍ਹਾਂ ਦੇ ਪਰਿਵਾਰ ਨੇ ਸ਼੍ਰੋਮਣੀ ਅਕਾਲੀ ਦਲ ਤੋਂ ਕਿਨਾਰਾ ਕਰ ਲਿਆ ਸੀ ਤੇ ਅੱਜ ਮੁੜ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ।