ਵੋਟਰਾਂ ਨੂੰ ਪੋਲਿੰਗ ਬੂਥ ਤੱਕ ਲਿਜਾਣ ਅਤੇ ਛੱਡਣ ਲਈ ਮਿਲੇਗੀ ਟਰਾਂਸਪੋਟੇਸ਼ਨ ਦੀ ਸਹੂਲਤ

Last Updated: May 16 2019 17:36
Reading time: 1 min, 15 secs

ਆਉਂਦੀ 19 ਮਈ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੌਰਾਨ ਵੋਟਰਾਂ ਨੂੰ ਘਰ ਤੋਂ ਪੋਲਿੰਗ ਬੂਥ ਤੱਕ ਪਹੁੰਚਾਉਣ ਅਤੇ ਵਾਪਸ ਘਰ ਛੱਡਣ ਦੇ ਲਈ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਤੇ ਜਿਲਾ ਪ੍ਰਸ਼ਾਸ਼ਨ ਵੱਲੋਂ ਟਰਾਂਸਪੇਟਸ਼ਨ ਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ। ਜਿਲ੍ਹਾ ਪ੍ਰਸਾਸ਼ਨ ਵੱਲੋਂ ਚੁੱਕੇ ਵਿਸ਼ੇਸ਼ ਉਪਰਾਲੇ ਸਦਕਾ ਇਹ ਸਹੂਲਤ ਰੋਪਿਨ ਟਰਾਂਸਪੋਟੇਸ਼ਨ ਸਰਵਿਸਿਜ਼ ਪ੍ਰਾਈਵੇਟ ਲਿਮਿਟਡ ਵੱਲੋਂ ਮੁਹੱਈਆ ਕਰਵਾਉਣ ਦਾ ਬੀੜਾ ਚੁੱਕਿਆ ਗਿਆ ਹੈ। ਵੋਟਰਾਂ ਨੂੰ ਇਹ ਸਹੂਲਤ ਚੋਣਾਂ ਵਾਲੇ ਦਿਨ 19 ਮਈ ਨੂੰ ਸਿਰਫ਼ ਇੱਕ ਦਿਨ ਲਈ ਹੀ ਮੁਹੱਈਆ ਕਰਵਾਈ ਜਾਵੇਗੀ। ਇਸ ਸੰਬੰਧ 'ਚ ਡਿਪਟੀ ਕਮਿਸ਼ਨਰ ਪ੍ਰਦੀਪ ਅਗਰਵਾਲ ਵੱਲੋਂ ਰੈਪੀਡੋ ਬਾਈਕ ਜੱਥੇ ਨੂੰ ਹਰੀ ਝੰਡੀ ਦਿਖਾਕੇ ਰਵਾਨਾ ਕੀਤਾ ਗਿਆ।

ਇਸ ਸੰਬੰਧੀ ਜ਼ਿਲਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਜੇਕਰ ਕੋਈ ਵੀ ਵੋਟਰ ਇਸ ਸਰਵਿਸ ਦਾ ਇਸਤੇਮਾਲ ਕਰਨਾ ਚਾਹੁੰਦਾ ਹੈ ਤਾਂ ਉਸਨੂੰ ਆਪਣੇ ਐਂਡਰਾਈਡ ਮੋਬਾਈਲ ਤੇ "ਰੈਪੀਡੋ ਬਾਈਕ ਟੈਕਸੀ ਐਪ" ਨੂੰ ਡਾਊਨਲੋਡ ਕਰਨਾ ਪਵੇਗਾ। ਸਹੂਲਤ ਲੈਣ ਲਈ ਪ੍ਰੋਮੋ ਕੋਡ "ਆਈਵੋਟ" ਦੀ ਵਰਤੋਂ ਕਰਨੀ ਪਵੇਗੀ। ਇਸ ਸਹੂਲਤ ਤਹਿਤ ਵੋਟਰ ਨੂੰ ਘਰ ਤੋਂ ਪੋਲਿੰਗ ਬੂਥ ਤੱਕ ਅਤੇ ਵੋਟ ਪਾਉਣ ਉਪਰੰਤ ਪੋਲਿੰਗ ਬੂਥ ਤੋਂ ਘਰ ਤੱਕ ਛੱਡਿਆ ਜਾਵੇਗਾ।

ਡੀ.ਸੀ ਪ੍ਰਦੀਪ ਅਗਰਵਾਲ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੀ ਹਦਾਇਤ ਤੇ ਜਿਲ੍ਹਾ ਪ੍ਰਸਾਸ਼ਨ ਵੱਲੋਂ ਇਨਾਂ ਚੋਣਾਂ ਵਿੱਚ ਵੱਧ ਤੋਂ ਵੱਧ ਵੋਟਰਾਂ ਨੂੰ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨ ਲਈ ਪ੍ਰੇਰਿਤ ਕਰਨ ਸੰਬੰਧੀ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਨਾਂ ਯਤਨਾਂ ਤਹਿਤ ਹੀ ਵੋਟਰਾਂ ਨੂੰ ਟਰਾਂਸਪੋਟੇਸ਼ਨ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ। ਉਨਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਇਨਾਂ ਚੋਣਾਂ ਵਿੱਚ ਆਪਣੀ ਵੋਟ ਦਾ ਜ਼ਰੂਰੀ ਅਤੇ ਸਹੀ ਇਸਤੇਮਾਲ ਕਰਨ ਤਾਂ ਕਿ ਦੁਨੀਆਂ ਦੇ ਸਭ ਤੋਂ ਵੱਡੇ ਲੋਕਤੰਤਰ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।