ਵੱਖ-ਵੱਖ ਕੋਰਟਾਂ ਵਿੱਚੋਂ ਭੇਜੇ 5 ਕੇਸਾਂ ਵਿੱਚੋਂ 2 ਦਾ ਮੌਕੇ ਤੇ ਹੀ ਨਿਪਟਾਰਾ

Last Updated: May 16 2019 18:27
Reading time: 0 mins, 42 secs

ਮਾਨਯੋਗ ਕਿਸ਼ੋਰ ਕੁਮਾਰ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਕਪੂਰਥਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਜੀਤ ਪਾਲ ਸਿੰਘ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵੱਲੋਂ ਕੇਂਦਰੀ ਜੇਲ੍ਹ ਕਪੂਰਥਲਾ ਵਿਖੇ ਕੈਂਪ ਕੋਰਟ ਦਾ ਆਯੋਜਨ ਨੂੰ ਕੀਤਾ ਗਿਆ। ਕੈਂਪ ਕੋਰਟ ਦੌਰਾਨ ਜ਼ਿਲ੍ਹਾ ਕਪੂਰਥਲਾ ਦੀਆਂ ਵੱਖ-ਵੱਖ ਕੋਰਟਾਂ ਵਿੱਚੋਂ 5 ਭੇਜੇ ਗਏ ਕੇਸਾਂ ਨੂੰ ਡੀਲ ਕੀਤਾ ਗਿਆ, ਜਿਨ੍ਹਾਂ ਵਿੱਚੋਂ 2 ਕੇਸਾਂ ਦਾ ਮੌਕੇ ਤੇ ਹੀ ਨਿਪਟਾਰਾ ਕੀਤਾ ਗਿਆ।

ਮਾਨਯੋਗ ਜੱਜ ਸਾਹਿਬ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਹਵਾਲਾਤੀਆਂ ਅਤੇ ਕੈਦੀਆਂ ਨੂੰ ਬਗੈਰ ਕਿਸੇ ਆਮਦਨ ਦੀ ਹੱਦ ਤੋਂ ਉਪਮੰਡਲ ਦੀਆਂ ਕਚਹਿਰੀਆਂ ਤੋਂ ਲੈ ਕੇ ਮਾਨਯੋਗ ਸੁਪਰੀਮ ਕੋਰਟ ਤੱਕ ਕੇਸਾਂ ਅਤੇ ਅਪੀਲਾਂ ਦੀ ਪੈਰਵਾਈ ਕਰਨ ਲਈ ਮੁਫ਼ਤ ਵਕੀਲ ਦੀਆਂ ਸੇਵਾਵਾਂ ਮੁਹੱਈਆ ਕੀਤੀਆਂ ਜਾਂਦੀਆਂ ਹਨ। ਇਸ ਮੌਕੇ ਡਿਪਟੀ ਸੁਪਰਡੈਂਟ ਕੁਲਵੰਤ ਸਿੰਘ ਸਿੱਧੂ, ਸੁਸ਼ੀਲ ਕੁਮਾਰ ਸਹਾਇਕ ਸੁਪਰਡੈਂਟ, ਇੰਦਰਪਾਲ ਸਿੰਘ ਪ੍ਰੋਬੇਸ਼ਨ ਅਫਸਰ, ਹਿਤੇਸ਼ ਅਨੰਦ, ਗੁਰਨਾਮ ਸਿੰਘ ਅਤੇ ਗੁਰਮੇਲ ਸਿੰਘ, ਪੈਰਾ ਲੀਗਲ ਵਲੰਟੀਅਰ ਪਰਮਿੰਦਰ ਸਿੰਘ ਅਤੇ ਜੇਲ੍ਹ ਸਟਾਫ਼ ਮੈਂਬਰਾਨ ਹਾਜ਼ਰ ਸਨ।