ਅਕਾਲੀ ਭਾਜਪਾ ਨੇ ਸ਼ੁਰੂ ਕੀਤੀ ਸੀ ਆਟਾ ਦਾਲ ਸਕੀਮ.!

Last Updated: May 17 2019 16:56
Reading time: 0 mins, 49 secs

ਲੋਕਾਂ ਦੀਆਂ ਮੁੱਖ ਮੰਗਾਂ ਨੂੰ ਧਿਆਨ ਵਿੱਚ ਰੱਖਦਿਆ ਹੋਇਆ ਸ਼੍ਰੋਮਣੀ ਅਕਾਲੀ ਦਲ ਬਾਦਲ ਤੇ ਭਾਜਪਾ ਗੱਠਜੋੜ ਸਰਕਾਰ ਦੇ ਵੱਲੋਂ ਆਪਣੇ ਰਾਜ ਸਮੇਂ ਆਟਾ ਦਾਲ ਸਕੀਮ ਸ਼ੁਰੁ ਕੀਤੀ ਸੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਲੁਧਿਆਣਾ ਤੋਂ ਅਕਾਲੀ ਦਲ ਦੇ ਸੀਨੀਅਰ ਆਗੂ ਗੁਰਮੀਤ ਸਿੰਘ ਨੇ ਕੀਤਾ। ਉਨ੍ਹਾਂ ਕਿਹਾ ਕਿ ਅਕਾਲੀ ਸਰਕਾਰ ਸਮੇਂ ਸ਼ੁਰੂ ਹੋਈਆਂ ਕਈ ਸਕੀਮਾਂ ਨੂੰ ਕੈਪਟਨ ਸਰਕਾਰ ਦੇ ਵੱਲੋਂ ਬੰਦ ਕਰ ਦਿੱਤਾ ਗਿਆ ਹੈ। ਆਪਣੇ ਭਾਸ਼ਣ ਰਾਹੀਂ ਵੋਟਰਾਂ ਨੂੰ ਸੰਬੋਧਨ ਕਰਦਿਆਂ ਅਕਾਲੀ ਆਗੂ ਨੇ ਕਿਹਾ ਕਿ ਜੋ ਪੰਜਾਬ ਵਿੱਚ ਗ਼ਰੀਬ ਤੇ ਲੋੜਵੰਦ ਲੋਕਾਂ ਲਈ ਆਟਾ ਦਾਲ ਸਕੀਮ ਚੱਲ ਰਹੀ ਹੈ, ਇਹ ਅਕਾਲੀ ਸਰਕਾਰ ਦੀ ਹੀ ਦੇਣ ਹੈ।

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਪੰਜਾਬ ਦੇ ਲੋਕਾਂ ਲਈ ਅਨੇਕਾਂ ਸਹੂਲਤਾਂ ਜਿਵੇਂ ਸ਼ਗਨ ਸਕੀਮ, ਕਣਕ, ਆਟਾ ਦਾਲ ਸਕੀਮ, ਕਿਸਾਨਾਂ ਦੀਆਂ ਮੋਟਰਾਂ ਦੇ ਬਿੱਲ ਮੁਆਫ਼ ਤੇ ਗ਼ਰੀਬਾਂ ਲਈ 200 ਯੂਨਿਟ ਬਿਜਲੀ ਦੇ ਮੁਆਫ਼ ਜਾਰੀ ਕੀਤੀਆਂ ਸਨ, ਪਰ ਮੌਜੂਦਾ ਕਾਂਗਰਸ ਸਰਕਾਰ ਨੇ ਸਿਰਫ਼ ਲੋਕਾਂ ਨਾਲ ਝੂਠੇ ਵਾਅਦੇ ਹੀ ਕੀਤੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ 19 ਮਈ ਨੂੰ ਅਕਾਲੀ ਦਲ ਭਾਜਪਾ ਦੇ ਉਮੀਦਵਾਰਾਂ ਨੂੰ ਵੋਟਾਂ ਪਾ ਕੇ ਜਤਾਓ।