16 ਲੱਖ ਤੋਂ ਵੱਧ ਵੋਟਰ ਤੈਅ ਕਰਨਗੇ ਲੋਕ ਸਭਾ ਬਠਿੰਡਾ ਦੇ ਉਮੀਦਵਾਰਾਂ ਦਾ ਭਵਿੱਖ

Last Updated: May 18 2019 17:23
Reading time: 0 mins, 49 secs

ਲੰਮੇ ਚੋਣ ਪ੍ਰਚਾਰ ਤੋਂ ਬਾਅਦ ਅਖੀਰ ਉਹ ਦਿਨ ਆ ਹੀ ਗਿਆ ਜਿਸ ਦਾ ਸਾਰੀਆਂ ਪਾਰਟੀਆਂ ਦੇ ਉਮੀਦਵਾਰਾਂ ਅਤੇ ਬਠਿੰਡਾ ਦੇ ਵੋਟਰਾਂ ਨੂੰ ਇੰਤਜ਼ਾਰ ਸੀ। 17ਵੀਆਂ ਲੋਕ ਸਭਾ ਚੋਣਾਂ ਦੇ ਆਖ਼ਰੀ ਪੜਾਅ ਲਈ ਕੱਲ੍ਹ 19 ਮਈ ਨੂੰ ਚੋਣ ਹੋਣ ਜਾ ਰਹੀ ਹੈ। ਬਠਿੰਡਾ ਦੇ ਡਿਪਟੀ ਕਮਿਸ਼ਨਰ-ਕਮ-ਚੋਣ ਅਫਸਰ ਬੀ. ਸ਼੍ਰੀਨਿਵਾਸਨ ਨੇ ਦੱਸਿਆ ਹੈ ਕਿ ਇਸ ਵਾਰ ਇਹਨਾਂ ਚੋਣਾਂ ਵਿੱਚ ਲੋਕ ਸਭਾ ਬਠਿੰਡਾ ਦੇ 16,13,616 ਵੋਟਰ ਭਾਗ ਲੈਣਗੇ। ਉਨ੍ਹਾਂ ਦੱਸਿਆ ਕਿ ਇਹਨਾਂ ਵੋਟਾਂ ਨੂੰ ਪੋਲ ਕਰਵਾਉਣ ਲਈ ਲੋਕ ਸਭਾ ਬਠਿੰਡਾ ਵਿੱਚ 1729 ਪੋਲਿੰਗ ਸਟੇਸ਼ਨ ਬਣਾਏ ਗਏ ਹਨ।

ਦੱਸਦੇ ਚੱਲੀਏ ਕਿ ਲੋਕ ਸਭਾ ਬਠਿੰਡਾ ਨੂੰ ਹੋਟ ਸੀਟ ਮੰਨਿਆ ਜਾਂਦਾ ਹੈ ਕਿਉਂਕਿ ਇਸ ਸੀਟ ਤੋਂ ਬਾਦਲ ਪਰਿਵਾਰ 'ਚੋਂ ਹਰਸਿਮਰਤ ਕੌਰ ਬਾਦਲ ਚੋਣ ਲੜਦੇ ਹਨ ਜੋ ਕਿ ਪਿਛਲੇ ਦਸ ਸਾਲਾਂ ਤੋਂ ਇੱਥੋਂ ਸੰਸਦ ਹਨ। ਪਿਛਲੇ ਡੇਢ ਦਹਾਕੇ ਤੋਂ ਇਸ ਸੀਟ ਤੇ ਅਕਾਲੀ ਦਲ ਦਾ ਕਬਜ਼ਾ ਤੇ ਇਸ ਕਬਜ਼ੇ ਨੂੰ ਛਡਵਾਉਣ ਲਈ ਕਾਂਗਰਸ ਪਾਰਟੀ ਪੂਰਾ ਜ਼ੋਰ ਲਗਾ ਰਹੀ ਹੈ। ਇਸ ਸੀਟ ਤੋਂ ਪੀ.ਡੀ.ਏ. ਦੇ ਸਾਂਝੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਵੀ ਚੋਣ ਲੜ ਰਹੇ ਹਨ ਇਸ ਲਈ ਉਨ੍ਹਾਂ ਦਾ ਵੀ ਸਿਆਸੀ ਭਵਿੱਖ ਦਾਅ ਤੇ ਲੱਗਿਆ ਹੋਇਆ ਹੈ।