ਭਿਆਨਕ ਸੜਕ ਹਾਦਸੇ 'ਚ ਵਿਅਕਤੀ ਦੀ ਮੌਤ!!

Last Updated: May 19 2019 12:38
Reading time: 0 mins, 52 secs

ਪਿੰਡ ਕਰੀ ਕਲਾਂ ਕੋਲ ਬੀਤੀ ਦੇਰ ਸ਼ਾਮ ਵਾਪਰੇ ਇੱਕ ਸੜਕ ਹਾਦਸੇ ਵਿੱਚ ਵਿਅਕਤੀ ਦੀ ਮੌਤ ਦੀ ਖ਼ਬਰ ਪ੍ਰਾਪਤ ਹੋਈ ਹੈ। ਇਸ ਸਬੰਧ ਵਿੱਚ ਥਾਣਾ ਲੱਖੋ ਕੇ ਬਹਿਰਾਮ ਦੀ ਪੁਲਿਸ ਦੇ ਵੱਲੋਂ ਇੱਕ ਵਿਅਕਤੀ ਵਿਰੁੱਧ ਮਾਮਲਾ ਦਰਜ ਕਰ ਲਿਆ ਗਿਆ ਹੈ। ਮਾਮਲੇ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਜੋਗਿੰਦਰ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਪਿੰਡ ਕਰੀ ਕਲਾਂ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਦੋਸ਼ ਲਗਾਉਂਦਿਆਂ ਹੋਇਆ ਦੱਸਿਆ ਕਿ ਉਹ ਬੀਤੇ ਦਿਨ ਮਹਿੰਦਰ ਪੁੱਤਰ ਸਾਦਿਕ ਅਤੇ ਸੁਰਜੀਤ ਸਿੰਘ ਪੁੱਤਰ ਪਿੱਪਲ ਵਾਸੀ ਕਰੀ ਕਲਾਂ ਜੋ ਪਿੰਡ ਦੇ ਸਰਕਾਰੀ ਸਕੂਲ ਦੇ ਸਾਹਮਣੇ ਸੜਕ ਕਿਨਾਰੇ ਖੜੇ ਗੱਲਾਂ ਕਰ ਰਹੇ ਸੀ ਤਾਂ ਇਸੇ ਦੌਰਾਨ ਇੱਕ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਏ ਰਮਨਦੀਪ ਸਿੰਘ ਨਾਮ ਦੇ ਵਿਅਕਤੀ ਨੇ ਤੇਜ਼ ਰਫ਼ਤਾਰ ਅਤੇ ਲਾਪਰਵਾਹੀ ਦੇ ਨਾਲ ਮਹਿੰਦਰ ਨੂੰ ਟੱਕਰ ਮਾਰ ਦਿੱਤੀ। ਇਸ ਸੜਕ ਹਾਦਸੇ ਵਿੱਚ ਮਹਿੰਦਰ ਦੀ ਮੌਤ ਹੋ ਗਈ। ਇਸ ਮਾਮਲੇ ਦੀ ਜਾਂਚ ਕਰ ਰਹੇ ਸਬ ਇੰਸਪੈਕਟਰ ਗੁਰਤੇਜ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਜੋਗਿੰਦਰ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਰਮਨਦੀਪ ਸਿੰਘ ਉਰਫ ਕੰਮਾ ਪੁੱਤਰ ਬਲਕਾਰ ਸਿੰਘ ਵਾਸੀਅਨ ਦਿਲਾ ਰਾਮ ਦੇ ਵਿਰੁੱਧ ਆਈਪੀਸੀ ਐਕਟ ਤਹਿਤ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।