ਤਲਵੰਡੀ ਸਾਬੋ 'ਚ ਭੰਨਤੋੜ ਅਤੇ ਫਾਇਰਿੰਗ

Last Updated: May 19 2019 13:34
Reading time: 0 mins, 32 secs

ਹੋਟ ਮੰਨੀ ਜਾ ਰਹੀ ਸੀਟ ਬਠਿੰਡਾ ਲੋਕ ਸਭਾ ਦੇ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਵਿੱਚ ਵੋਟਿੰਗ ਦੌਰਾਨ ਹਿੰਸਾ ਅਤੇ ਗੋਲੀ ਚੱਲਣ ਦੀ ਘਟਨਾ ਹੋਈ ਹੈ। ਇਹ ਘਟਨਾ ਤਲਵੰਡੀ ਸਾਬੋ ਦੇ ਵਾਰਡ ਨੰਬਰ 8 ਦੀ ਦੱਸੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਸਥਾਨਕ ਲੋਕਾਂ ਨੇ ਕਾਂਗਰਸ ਦੇ ਵਰਕਰਾਂ ਤੇ ਧੱਕੇਸ਼ਾਹੀ ਅਤੇ ਗੋਲੀ ਚਲਾਉਣ ਦੇ ਇਲਜ਼ਾਮ ਲਗਾਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਬੂਥ ਤੇ ਸਥਿਤੀ ਤਣਾਅਪੂਰਨ ਬਣੀ ਹੋਈ ਹੈ। ਕਾਂਗਰਸੀ ਵਰਕਰਾਂ ਵੱਲੋਂ ਕੁਰਸੀਆਂ ਅਤੇ ਹੋਰ ਸਾਜੋ-ਸਮਾਨ ਦੀ ਭੰਨਤੋੜ ਕੀਤੀ ਦੱਸੀ ਜਾਂਦੀ ਹੈ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਅਕਾਲੀ ਦਲ ਅਤੇ ਪ੍ਰਸ਼ਾਸਨ ਦੇ ਲੋਕ ਮੌਕੇ ਤੇ ਪਹੁੰਚ ਚੁੱਕੇ ਹਨ ਅਤੇ ਪ੍ਰਸ਼ਾਸਨ ਵੱਲੋਂ ਸਥਿਤੀ ਨੂੰ ਸੰਭਾਲਣ ਦੇ ਯਤਨ ਕੀਤੇ ਜਾ ਰਹੇ ਹਨ।