ਮਜੀਠੀਆ ਨੇ ਕੀਤਾ ਪੁਰੀ ਦੀ ਜਿੱਤ ਦਾ ਦਾਅਵਾ

Last Updated: May 19 2019 14:48
Reading time: 0 mins, 28 secs

ਲੋਕਸਭਾ ਹਲਕਾ ਅੰਮ੍ਰਿਤਸਰ ਤੋਂ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਰਦੀਪ ਸਿੰਘ ਪੁਰੀ ਦੇ ਹੱਕ ਵਿੱਚ ਪਿਛਲੇ ਕਈ ਦਿਨਾਂ ਤੋਂ ਚੋਣ ਪ੍ਰਚਾਰ ਕੀਤਾ ਜਾ ਰਿਹਾ ਸੀ ਤੇ ਰੈਲੀਆਂ ਅਤੇ ਮੀਟਿੰਗਾਂ ਕਰਕੇ ਵਰਕਰਾਂ ਨੂੰ ਲਾਮਬੱਧ ਕੀਤਾ ਗਿਆ ਸੀ। ਅੱਜ ਬਿਕਰਮ ਸਿੰਘ ਮਜੀਠੀਆ ਨੇ ਆਪਣੀ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਦਿਆਂ ਪੋਲਿੰਗ ਬੂਥ ਤੇ ਜਾ ਕੇ ਵੋਟ ਪਾਈ। ਮੀਡੀਆ ਨਾਲ ਗੱਲਬਾਤ ਕਰਦਿਆਂ ਹੋਇਆ ਸਾਬਕਾ ਮੰਤਰੀ ਮਜੀਠੀਆ ਨੇ ਗੱਠਜੋੜ ਦੇ ਉਮੀਦਵਾਰ ਹਰਦੀਪ ਸਿੰਘ ਪੁਰੀ ਦੀ ਜਿੱਤ ਦਾ ਦਾਅਵਾ ਵੀ ਕੀਤਾ ਤੇ ਕਿਹਾ ਕਿ ਲੋਕ ਬਹੁਤ ਜ਼ਿਆਦਾ ਸਿਆਣੇ ਹਨ ਇੱਕ ਵਾਰ ਫੇਰ ਮੋਦੀ ਸਰਕਾਰ ਲਿਆਉਣ ਲਈ ਵੋਟ ਜ਼ਰੂਰ ਕਰਨਗੇ।